ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ : ਮਨੀਸ਼ ਤਿਵਾੜੀ


ਖਰੜ , 23 ਅਕਤੂਬਰ (ਸ਼ਮਿੰਦਰ ਸਿੰਘ ) ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ| ਜਿਨ੍ਹਾਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਖੇਤੀ ਬਿਲਾਂ ਰਾਹੀਂ ਨਾ ਸਿਰਫ ਕਿਸਾਨਾਂ ਸਗੋਂ ਸਮਾਜ  ਦੇ ਸਾਰੇ ਵਰਗਾਂ ਦੇ ਅਧਿਕਾਰ ਸੁਰੱਖਿਅਤ ਕੀਤੇ ਹਨ| ਐਮ ਪੀ ਤਿਵਾੜੀ ਖਰੜ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ|
ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਹੈ, ਜਿਸਦਾ ਪ੍ਰਮਾਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾਵਿਚ ਬਿੱਲ ਪਾਸ ਕਰਕੇ ਦਿੱਤਾ ਗਿਆ ਹੈ, ਜਿਸ ਨਾਲ ਨਾ ਸਿਰਫ ਕਿਸਾਨਾਂ, ਸਗੋਂ ਸਮਾਜ ਦੇ ਹਰ ਵਰਗ  ਦੇ ਅਧਿਕਾਰ ਸੁਰੱਖਿਅਤ ਹੋਏ ਹਨ | ਹੁਣ ਦੂਜੇ ਸੂਬਿਆਂ ਦੀ ਸਰਕਾਰਾਂ ਵੀ ਅਜਿਹੇ ਕਾਨੂੰਨ ਲਿਆਉਣ ਤੇ ਵਿਚਾਰ ਕਰ ਰਹੀਆਂ ਹਨ| ਇਸੇ ਦੇ ਨਾਲ ਉਨ੍ਹਾਂ ਨੇ ਰਾਜਪਾਲ ਅਤੇ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਹਿੱਤ ਵਿਚ ਇਨ੍ਹਾਂ ਬਿਲਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ| ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਅਫਸਰਾਂ ਨੂੰ ਨਿਰਦੇਸ਼ ਦਿੱਤੇ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਐਸਡੀਐਮ ਖਰੜ ਹਿਮਾਂਸ਼ੂ ਜੈਨ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ ਪੀ ਬੀ ਏ ਈਸੀ, ਕਮਲਜੀਤ ਸੈਣੀ            ਚੇਅਰਮੈਨ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਹਰਕੇਸ਼ ਚੰਦ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਯਾਦਵਿੰਦਰ ਸਿੰਘ ਸੀਨੀਅਰ ਵਾਈਸ ਚੇਅਰਮੈਨ, ਯਸ਼ਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਰਾਜਵਿੰਦਰ ਸਿੰਘ ਰਾਜੀ, ਗੁਰਿੰਦਰ ਬਿੱਲਾ ਪ੍ਰਧਾਨ ਬਲਾਕ ਕਾਂਗਰਸ ਖਰੜ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਵੀ ਮੌਜੂਦ ਸਨ|

Leave a Reply

Your email address will not be published. Required fields are marked *