ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰਵਾਉਣਾ ਸਿਆਸੀ ਪਾਰਟੀਆਂ ਦੀ ਵੋਟਾਂ ਬਟੋਰਨ ਲਈ ਗੰਦੀ ਚਾਲ : ਕੈਪਟਨ ਸਿੱਧੂ

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਮੁਹਾਲੀ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਅੱਜ ਮੁਹਾਲੀ ਹਲਕੇ ਦੇ ਪਿੰਡ ਮੋਟੇਮਾਜਰਾ, ਟੰਗੋਰੀ ਅਤੇ ਦੈੜੀ ਵਿਖੇ ਦੌਰਾ ਕੀਤਾ ਗਿਆ| ਇਸ ਮੌਕੇ ਪਿੰਡਾਂ ਦੇ ਪੰਚਾਇਤੀ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਹੀ ਵੋਟ ਪਾਉਣ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਸਰਕਾਰ ਹੈ ਜਿਨ੍ਹਾਂ ਦੀ ਬਦੌਲਤ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਨਸੀਬ ਹੋਈ ਹੈ ਅਤੇ ਕਾਂਗਰਸ ਉਮੀਦਵਾਰ ਹੁਣ ਉਸ ਰੋਟੀ ਨੂੰ ਨੀਲੇ ਕਾਰਡ ਬੰਦ ਕਰਵਾਕੇ ਖੋਹ ਲੈਣਾ ਚਾਹੁੰਦੇ ਹਨ|
ਇਸ ਮੌਕੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਬਾਦਲ ਸਰਕਾਰ ਦੀ ਆਟਾ ਦਾਲ ਸਕੀਮ ਬਾਰੇ ਕਿਹਾ ਕਿ ਇਹ ਸਕੀਮ ਸ਼ੁਰੂ ਕਰਕੇ ਬਾਦਲ ਸਰਕਾਰ ਨੇ ਲੋਕਾਂ ਨੂੰ ਭਿਖਾਰੀ ਬਣਾ ਦਿੱਤਾ ਹੈ| ਜਦੋਂ ਕਿ ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਤਾਂ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਸ਼ੁਰੂ ਕਰਵਾਇਆ ਸੀ ਤਾਂ ਜੋ ਪੰਜਾਬ ਦਾ ਕੋਈ ਗਰੀਬ ਪਰਿਵਾਰ ਭੁੱਖਾ ਨਾ ਰਹੇ ਅਤੇ ਅੱਜ ਉਹ ਹੀ ਆਮ ਆਦਮੀ ਪਾਰਟੀ ਸਕੀਮਾਂ ਨੂੰ ਬੰਦ ਕਰਵਾ ਕੇ ਗਰੀਬ ਪਰਿਵਾਰਾਂ ਹੱਥੋਂ ਰੋਟੀ ਖੌਹ ਕੇ ਉਨ੍ਹਾਂ ਨੂੰ ਮੁੜ ਲਾਚਾਰ ਕਰਨ ਵਿੱਚ ਲੱਗੀ ਹੋਈ ਹੈ| ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਚੁੱਕਣ ਲਈ 25 ਹਜਾਰ ਕਰੋੜ ਰੁਪਏ ਦੀ ਲੋੜ ਹੁੰਦੀ ਹੈ ਜੋ ਕਿ ਕੇਂਦਰ ਸਰਕਾਰ ਤੋਂ ਰਿਲੀਜ ਕਰਵਾਉਣੀ ਪੈਂਦੀ ਹੈ, ਪਰ ਇਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਹੋਰ ਕੋਈ ਨਹੀਂ ਕਰਾ ਸਕਿਆ| ਉਨ੍ਹਾਂ ਕਿਹਾ ਕਿ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਲੋਕਾਂ ਨੂੰ ਪੰਜਾਬ ‘ਚ ਅਕਾਲੀ ਸਰਕਾਰ ਦਾ ਰਾਜ ਦੱਸ ਕੇ ਬੜੀ ਅਸਾਨੀ ਨਾਲ ਸਫਾਈ ਦੇ ਕੇ ਬਾਦਲ ਸਰਕਾਰ ਨੂੰ ਭੰਡਣ ਦੀ ਕੋਸ਼ਿਸ਼ ਕਰਦੇ ਰਹੇ ਹਨ, ਪਰ ਉਨ੍ਹਾਂ ਕਿਹਾ ਕਿ ਵਿਧਾਇਕ ਬਲਬੀਰ ਸਿੰਘ ਸਿੱਧੂ ਪੰਜਾਬ ਸਰਕਾਰ ਵੱਲੋਂ ਡਿਵੈਲਪਮੈਂਟ ਲਈ ਕਰਵਾਈ ਕਿਸੇ ਇੱਕ ਸਿੰਗਲ ਮੀਟਿੰਗ ਵਿੱਚ ਹਾਜਰ ਹੋਣ ਦੀ ਗਵਾਹੀ ਤਾਂ ਦੇਣ ਜਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਕਿਸੇ ਵੀ ਪਿੰਡ ਦੀ ਕੋਈ ਫਰਿਆਦ ਪਹੁੰਚਾਈ ਹੋਵੇ|
ਇਸ ਮੌਕੇ ਉਨਾਂ ਨਾਲ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਚੇਅਰਮੈਨ ਬਲਾਕ ਸਮਿਤੀ  ਰੇਸ਼ਮ ਸਿੰਘ, ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ ਤੇ ਬਲਾਕ ਸਮਿਤੀ ਮੈਂਬਰ ਬੀਬੀ ਬਲਜਿੰਦਰ ਕੌਰ ਸੈਦਪੁਰ, ਕਰਮਜੀਤ ਕੌਰ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਗੁਰਨਾਮ ਕੌਰ ਸਰਪੰਚ , ਭਾਗ ਸਿੰਘ, ਅਜੀਤ ਸਿੰਘ, ਤਰਲੋਚਨ ਸਿੰਘ, ਜਸਪਾਲ ਸਿੰਘ, ਨੱਛਤਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਤੇ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ|

Leave a Reply

Your email address will not be published. Required fields are marked *