ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਸੈਕਟਰ 17 ਵਿੱਚ ਜੋਰਦਾਰ ਧਰਨਾ ਪ੍ਰਦਰਸ਼ਨ

ਚੰਡੀਗੜ੍ਹ, 4 ਫਰਵਰੀ (ਸ.ਬ.) ਪੰਜਾਬ ਸਰਕਾਰ ਦੇ ਲਾਰੇਬਾਜੀ ਵਾਲੇ ਵਤੀਰੇ ਤੋਂ ਦੁਖੀ ਸੈਂਕੜੇ ਮੁਲਾਜ਼ਮਾਂ ਨੇ ਸੈਕਟਰ 17, ਚੰਡੀਗੜ੍ਹ ਵਿਖੇ ਪਹੁੰਚ ਕੇ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜਮਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ (ਭਾਵੇ ਉਹ ਅਕਾਰੀ-ਭਾਜਪਾ ਸਰਕਾਰ ਹੋਵੇ ਜਾਂ ਕਾਂਗਰਸ ਸਰਕਾਰ) ਨੇ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾ ਅਤੇ ਛੋਟੇ ਵਪਾਰੀਆਂ ਲੁੱਟਿਆ ਅਤੇ ਕੁੱਟਿਆ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੀ ਭਾਜਪਾ ਸਰਕਾਰ ਦੇ ਪੂਰਨਿਆਂ ਤੇ ਚੱਲ ਰਹੀ ਹੈ। ਜਿਸ ਤਰੀਕੇ ਨਾਲ ਭਾਜਪਾ ਸਰਕਾਰ ਕਿਸਾਨਾਂ ਤੇ ਜੁਲਮ ਕਰ ਰਹੀ ਹੈ ਉਸੇ ਤਰ੍ਹਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮਾ ਅਤੇ ਮਜ਼ਦੂਰ ਤੇ ਜੁਲਮ ਕਰਨ ਦੇ ਰਾਹ ਤੇ ਤੁਰੀ ਹੋਈ ਹੈ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਜਿਹੀ ਕਮਜੋਰ ਸਰਕਾਰ ਅੱਜ ਤੱਕ ਕਦੇ ਵੀ ਨਹੀਂ ਆਈ ਜੋਕਿ ਇਹ ਅੰਦਾਜਾ ਨਹੀਂ ਲਗਾ ਰਹੀ ਹੈ ਕਿ ਜੇਕਰ ਪੰਜਾਬ ਦੇ ਵਿਭਾਗਾਂ ਵਿਚਲੀਆਂ ਅਸਾਮੀਆਂ ਹੀ ਖਤਮ ਹੋ ਜਾਣਗੀਆਂ ਤਾਂ ਰਾਜ ਵਿੱਚ ਵਧ ਰਹੀ ਬੇਰੁਜਗਾਰੀ ਦੀ ਸਮੱਸਿਆ ਹੋਰ ਵੀ ਗੰਭੀਰ ਹੋ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ ਜੇਕਰ ਹੁਣ ਵੀ ਮੁਲਾਜ਼ਮ ਅਵੇਸਲੇ ਹੋਕੇ ਬੈਠੇ ਰਹੇ ਤਾਂ ਆਉਣ ਵਾਲਾ ਸਮਾਂ ਮੁਲਾਜ਼ਮਾਂ ਲਈ ਬਹੁਤ ਘਾਤਕ ਸ਼ਾਬਿਤ ਹੋਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਫਾਈਨਲ ਵਰ੍ਹਾ ਹੈ ਅਤੇ ਜੇਕਰ ਅਜੇ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮ ਵੱਡਾ ਸੰਘਰਸ਼ ਕਰਨਗੇ।

ਸ. ਸੁਖਚੈਨ ਖਹਿਰਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾ ਨੂੰ ਲੈ ਕੇ 12 ਫਰਵਰੀ ਨੂੰ ਮੁਹਾਲੀ ਵਿਖੇ ਮੁਲਾਜ਼ਮਾਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ।

ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਤੋਂ ਰੰਜੀਵ ਸ਼ਰਮਾ (ਕੋਆਰਡੀਨੇਟਰ), ਜਗਦੇਵ ਕੌਲ, ਗੁਰਮੇਲ ਸਿੰਘ ਸਿੱਧੂ, ਖੁਸ਼ਵਿੰਦਰ ਕਪਿਲਾ, ਪਰਵਿੰਦਰ ਖੰਗੂੜਾ, ਪੰਚਾਇਤ ਵਿਭਾਗ ਤੋਂ ਜਗਜੀਤ ਸਿੰਘ, ਜਲ ਸਰੋਤ ਵਿਭਾਗ ਤੋਂ ਨਵਰਾਜ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਕਾਇਨੌਰ, ਸੈਮੁਅਲ ਮਸੀਹ, ਅਮਰਜੀਤ ਸਿੰਘ, ਜਤਿੰਦਰ ਸਿੰਘ ਚੱਢਾ, ਬਚਿੱਤਰ ਸਿੰਘ, ਸੁਰਿੰਦਰ ਸਿੰਘ, ਵਿੱਤ ਤੇ ਯੋਜਨਾ ਵਿਭਾਗ ਤੋਂ ਮਨਦੀਪ ਸਿੰਘ ਸਿੱਧੂ, ਕਮਲਜੀਤ ਕੌਰ, ਉਦਯੋਗ ਵਿਭਾਗ ਤੋਂ ਦਵਿੰਦਰ ਬੈਨੀਪਾਲ, ਟ੍ਰਾਂਸਪੋਰਟ ਵਿਭਾਗ ਤੋਂ ਸੁਖਚੈਨ ਸਿੰਘ, ਵਿੱਤੀ ਕਮਿਸ਼ਨਰ ਸਕੱਤਰੇਤ ਤੋਂ ਕੁਲਵੰਤ ਸਿੰਘ, ਅਲਕਾ ਚੋਪੜਾ, ਹੋਮ ਗਾਰਡ ਵਿਭਾਗ ਤੋਂ ਗੁਰਦੀਪ ਸਿੰਘ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ ਗਰਚਾ, ਸੁਸ਼ੀਲ ਕੁਮਾਰ, ਮਨਜੀਤ ਸਿੰਘ, ਜਸਪ੍ਰੀਤ ਰੰਧਾਵਾ, ਸੁਖਜੀਤ ਕੌਰ, ਮਨਜਿੰਦਰ ਕੌਰ, ਮਨਦੀਪ ਕੌਰ, ਗੁਰਵੀਰ ਸਿਘ, ਇੰਦਰਪਾਲ ਸਿੰਘ ਭੰਗੂ, ਸਾਹਿਲ ਸ਼ਰਮਾ ਆਦਿ ਨੇ ਭਾਗ ਲਿਆ। ਰੈਲੀ ਵਿੱਚ ਪੰਜਾਬ ਮਨਿਸਟੀਰੀਅਲ ਯੂਨੀਅਨ ਦੇ ਫਾਊਂਡਰ ਮੈਂਬਰ ਸ. ਖੁਸ਼ਹਾਲ ਸਿੰਘ ਨਾਗਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Leave a Reply

Your email address will not be published. Required fields are marked *