ਪੰਜਾਬ ਸਰਕਾਰ ਲੋਕਾਂ ਨੂੰ ਅਤਿਆਧੁਨਿਕ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ : ਬ੍ਰਹਮ ਮਹਿੰਦਰਾ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ| ਸ੍ਰੀ ਬ੍ਰਹਮ ਮਹਿੰਦਰਾ ਸਿਵਲ ਹਸਪਤਾਲ ਫੇਜ਼ 6 ਵਿਖੇ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ| ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਸ਼ਹਿਰੀ ਖੇਤਰਾਂ ਵਿੱਚ ਹਸਪਤਾਲਾਂ ਦੀ ਗਿਣਤੀ ਵਧਾਈ ਜਾ ਰਹੀ ਹੈ, ਉੱਥੇ ਹੀ ਪੇਂਡੂ ਇਲਾਕਿਆਂ ਵਿੱਚ ਵੀ ਸਿਹਤ ਸਹੂਲਤਾਂ ਵਧਾਈਆਂ ਜਾ ਰਹੀਆਂ ਹਨ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਡਾਕਟਰਾਂ ਦੀ ਵੀ ਭਰਤੀ ਕੀਤੀ ਜਾਵੇਗੀ ਅਤੇ ਪੇਂਡੂ ਖੇਤਰਾਂ ਵਿੱਚ ਵੀ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇਗਾ|
ਉਹਨਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਗਿਆ ਹੈ| ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਹੈ ਅਤੇ ਜਲਦੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਹੋਰ ਵੱਡਾ ਕੀਤਾ ਜਾਵੇਗਾ ਅਤੇ ਉਹਨਾਂ ਹਸਪਤਾਲਾਂ ਵਿੱਚ ਮਿਲਦੀਆਂ ਸਿਹਤ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਜਾਵੇਗਾ|
ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਸਤਾ ਅਤੇ ਵਧੀਆ ਇਲਾਜ ਹੁੰਦਾ ਹੈ, ਇਸ ਲਈ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚੋਂ ਹੀ ਆਪਣਾ ਇਲਾਜ ਕਰਵਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ| ਉਹਨਾਂ ਨੇ ਇਸ ਮੌਕੇ ਐਮ ਡੀ ਆਰ ਮਰੀਜਾਂ ਲਈ ਨਵੀਂ ਦਵਾਈ ਨੂੰ ਲਾਂਚ ਕੀਤਾ ਅਤੇ ਟੀ ਬੀ ਜਾਗਰੂਕਤਾ ਵੈਨ ਨੂੰ ਵੀ ਝੰਡੀ ਦੇ ਕੇ ਰਵਾਨਾ ਕੀਤਾ|

Leave a Reply

Your email address will not be published. Required fields are marked *