ਪੰਜਾਬ ਸਰਕਾਰ ਵਲੋਂ ਤਰੱਕੀਆਂ ਵਿੱਚ ਰਾਖਵੇਂਕਰਨ ਸਬੰਧੀ ਲਏ ਫੈਸਲੇ ਦੀ ਨਿਖੇਧੀ

ਐਸ ਏ ਐਸ ਨਗਰ, 31 ਜੁਲਾਈ (ਸ.ਬ.) ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰਇੰਦਰ ਸਿੰਘ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਜਨਰਲ ਕੈਟਾਗਰੀ ਵਿਰੋਧੀ ਕਰਾਰ ਦਿੰਦਿਆਂ ਸਰਕਾਰ ਦੇ ਤਰੱਕੀਆਂ ਵਿੱਚ ਰਾਖਵੇਂਕਰਨ ਸਬੰਧੀ ਲਏ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਇਸ ਫੈਸਲੇ ਨੂੰ ਬਿਨਾਂ ਕਿਸੇ ਤਰਕ ਜਾਂ ਦਲੀਲ ਦੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ| ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਵਿੱਚ ਕਿਸੇ ਕੀਮਤ ਤੇ ਲਾਗੂ ਨਹੀਂ ਹੋਣ ਦੇਵਾਂਗੇ, ਕਿਉਂਕਿ ਇਹ ਫੈਸਲਾ ਮਾਨਯੋਗ ਅਦਾਲਤ ਦੀ ਤੌਹੀਨ ਹੈ| ਮਾਨਯੋਗ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਡਾਟਾ ਇੱਕਤਰ ਕਰਨ ਲਈ ਕਿਹਾ ਗਿਆ ਸੀ, ਪਰ ਡਾਟਾ ਇਕੱਤਰ ਕਰਨ ਵਿੱਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ| ਇਸ ਪਿੱਛੇ ਕਾਰਨ ਬੜਾ ਸਪਸ਼ਟ ਹੈ ਕਿ ਸਰਕਾਰ ਜੇਕਰ ਡਾਟਾ ਇੱਕਤਰ ਕਰਦੀ ਹੈ ਤਾਂ ਇਹ ਗੱਲ ਸਪਸ਼ਟ ਹੋ ਜਾਂਦੀ ਹੈ ਕਿ ਕਿਸੇ ਵੀ ਵਿਭਾਗ ਵਿੱਚ ਐਸ.ਸੀ ਕਰਮਚਾਰੀਆਂ ਦੀ ਗਿਣਤੀ ਕੋਟੋ ਨਾਲੋਂ ਘੱਟ ਨਹੀਂ ਸਗੋਂ ਵੱਧ ਹੈ|
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਮਾਨਯੋਗ ਹਾਈਕੋਰਟ ਵਿੱਚ ਬੜੀ ਜਲਦੀ ਚਣੌਤੀ ਦਿੱਤੀ ਜਾਵੇਗੀ ਅਤੇ ਫੈਡਰੇਸ਼ਨ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਰੂਪ-ਰੇਖਾ ਤਿਆਰ ਕਰੇਗੀ| ਜਿਸ ਸਬੰਧੀ ਸਟੇਟ ਬਾਡੀ ਮੀਟਿੰਗ ਸੱਦੀ ਗਈ ਹੈ| ਉਹਨਾਂ ਕਿਹਾ ਕਿ ਜੇਕਰ ਐਸ.ਸੀ ਕਰਮਚਾਰੀਆਂ ਦੀ ਗਿਣਤੀ ਤਰੱਕੀਆਂ ਵਿੱਚ ਕੋਟਾ ਦੇਣ ਤੋਂ ਬਿਨਾਂ ਵੱਧ ਜਾਂਦੀ ਹੈ, ਫੇਰ ਤਰੱਕੀਆਂ ਵਿੱਚ ਕੋਟਾ ਕਿਉਂ ਦਿੱਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਫੈਡਰੇਸ਼ਨ ਵਲੋਂ ਸਾਧੂ ਸਿੰਘ ਧਰਮਸੋਤ ਦੇ ਹਲਕੇ ਵਿੱਚ ਜਲਦੀ ਹੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ|
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ, ਜਨਰਲ ਸਕੱਤਰ ਅਰੁਣ ਕੁਮਾਰ ਆਂਚਲ ਅਤੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਹਾਜਰ ਸਨ|

Leave a Reply

Your email address will not be published. Required fields are marked *