ਪੰਜਾਬ ਸਰਕਾਰ ਵਲੋਂ ਬੁਢਾਪਾ, ਵਿਧਵਾ, ਅਪੰਗ ਵਿਅਕਤੀ ਅਤੇ ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਮੁਹੱਈਆ ਕਰਵਾਉਣ ਲਈ ਕੈਂਪ ਭਲਕੇ

ਐਸ.ਏ.ਐਸ.ਨਗਰ, 8 ਜੁਲਾਈ (ਸ.ਬ.) ਪੰਜਾਬ ਸਰਕਾਰ ਵਲੋਂ ਬੁਢਾਪਾ, ਵਿਧਵਾ, ਅਪੰਗ ਵਿਅਕਤੀ ਅਤੇ ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਮੁਹੱਈਆ ਕਰਵਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਭਲਕੇ 9 ਜੁਲਾਈ ਨੂੰ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਸਵੇਰੇ 9 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕੈਂਪ ਦਾ ਆਯੋਜਨ ਕੀਤਾ                ਜਾਵੇਗਾ| 
ਇਸ ਸੰਬਧੀ ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ ਅਤੇ ਸਾਬਕਾ ਕੌਂਸਲਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਫੇਜ਼ 2 ਵਿੱਚ ਇਹ ਕੈਂਪ ਕੋਠੀ ਨੰ. 73 ਵਿੱਚ ਲਗਾਇਆ ਜਾਵੇਗਾ| ਉਹਨਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਇੱਥੇ ਆ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ|
ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਸ੍ਰ. ਜਸਪ੍ਰੀਤ ਸਿੰਘ ਗਿੱਲ ਅਤੇ ਸਾਬਕਾ ਕੌਂਸਲਰ ਤਰਨਜੀਤ ਕੌਰ ਗਿੱਲ ਨੇ ਦੱਸਿਆ ਕਿ ਫੇਜ਼ 3ਬੀ1 ਦੇ ਵੈਸ਼ਨੂੰ ਮਾਤਾ ਮੰਦਰ ਦੇ ਸਾਹਮਣੇ, ਫੇਜ਼ 3ਬੀ2 ਵਿੱਚ ਹਨੂੰਮਾਨ ਮੰਦਰ ਦੇ ਸਾਹਮਣੇ ਅਤੇ ਫੇਜ਼ 5 ਵਿੱਚ ਸਰਕਾਰੀ ਸਕੂਲ ਵਿਖੇ ਕੈਂਪ ਲਗਾ ਕੇ ਲਾਭਪਾਤਰੀਆਂ ਦੇ ਨਾਮ ਦਰਜ ਕੀਤੇ ਜਾਣਗੇ| 

Leave a Reply

Your email address will not be published. Required fields are marked *