ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ਲਈ ਉਪਰਾਲੇ ਜਾਰੀ : ਪਰਵਿੰਦਰ ਕੱਕੜ

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਪੰਜਾਬ ਕਾਂਗਰਸ ਵਿਜੀਲੈਂਸ ਅਤੇ ਮੋਨੀਟੋਰਿੰਗ ਸੈਲ ਦੇ ਸੂਬਾ ਜਨਰਲ ਸਕੱਤਰ ਸ੍ਰੀ ਪਰਵਿੰਦਰ ਕੱਕੜ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਰਕਾਰੀ ਦਫਤਰਾਂ ਵਿੱਚ ਫੈਲੇ ਹੋਏ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ਲਈ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ|
ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਕੱਕੜ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਵਿਜੀਲਂੈਸ ਅਤੇ ਮੋਨੀਟੋਰਿੰਗ ਸੈਲ ਕੋਲ ਜੋ ਵੀ ਸ਼ਿਕਾਇਤਾਂ ਆਉਂਦੀਆਂ ਹਨ ਉਹਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਂਦਾ ਹੈ| ਉਹਨਾਂ ਕਿਹਾ ਕਿ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹਾਂ ਤੋਂ ਖਤਮ ਕੀਤਾ ਜਾਵੇਗਾ|
ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ| ਉਹਨਾਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਮੁਲਾਜਮ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਕੈਪਟਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਵਿੱਚ ਯੋਗਦਾਨ ਪਾਉਣ|

Leave a Reply

Your email address will not be published. Required fields are marked *