ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਦਰਜ਼ ਕਰਨ ਲਈ ਆਨ-ਲਾਈਨ ਪੋਰਟਲ ਸ਼ੁਰੂ

ਐਸ.ਏ.ਐਸ. ਨਗਰ, 11 ਅਕਤੂਬਰ  (ਸ.ਬ.) ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖਤ ਕਦਮ ਪੁੱਟਦਿਆਂ ਰਾਜ ਵਿੱਚ ਆਨ-ਲਾਈਨ ਪੋਰਟਲ ੍ਹਨ-ਭਞਂਝਛ ਤਿਆਰ ਕੀਤਾ ਹੈ| ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ ਕਰ ਸਕਦਾ ਹੈ| ਇਸ  ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ (ਜਿਹੜੇ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ  ਰੋਕਣ ਸਬੰਧੀ ਨੋਡਲ ਅਫਸਰ ਵੀ ਹਨ) ਨੇ ਦੱਸਿਆ ਕਿ ਸਰਕਾਰ ਵੱਲੋਂ ੍ਹਨ-ਭਞਂਝਛ ਆਨ ਲਾਈਨ ਪੋਰਟਲ ਸ਼ੁਰੂ ਕੀਤਾ ਹੈ ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ| ਇਸ ਪੋਰਟਲ ਤੇ ਦਰਜ਼ ਕਰਵਾਈ ਸ਼ਿਕਾਇਤ ਸਿੱਧੇ ਤੌਰ ਡਾਇਰੈਕਟਰ ਮਾਈਨਿੰਗ ਅਤੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ  ਕੋਲ ਪੁੱਜਦੀ ਹੈ| ਜਿਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *