ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਦਰਜ਼ ਕਰਨ ਲਈ ਆਨ-ਲਾਈਨ ਪੋਰਟਲ ਸ਼ੁਰੂ

ਐਸ.ਏ.ਐਸ. ਨਗਰ, 15 ਨਵੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੋਰ ਸਖਤ ਕਦਮ ਪੁੱਟਦਿਆਂ ਰਾਜ ਵਿੱਚ ਆਨ-ਲਾਈਨ ਪੋਰਟਲ ਤਿਆਰ ਕੀਤਾ ਹੈ| ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ ਕਰ ਸਕਦਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਜਿਹੜੇ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਸਬੰਧੀ ਨੋਡਲ ਅਫਸਰ ਵੀ ਹਨ, ਨੇ ਦੱਸਿਆ ਕਿ ਸਰਕਾਰ ਵੱਲੋਂ (ਮਮਮ|ਬਚਲ;ਜਫਪਗਜਕਡ.ਅਫਕਬਲ|ਪਰਡ|ਜਅ) ਸ਼ੁਰੂ ਕੀਤਾ ਹੈ ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ| ਇਸ ਪੋਰਟਲ ਤੇ ਦਰਜ਼ ਕਰਵਾਈ ਸ਼ਿਕਾਇਤ ਸਿੱਧੇ ਤੌਰ ਡਾਇਰੈਕਟਰ ਮਾਈਨਿੰਗ ਅਤੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਕੋਲ ਪੁੱਜਦੀ ਹੈ| ਜਿਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *