ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ
ਫੇਜ਼ 2 ਦੇ ਵਸਨੀਕਾਂ ਦੀ ਸੰਸਥਾ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
ਐਸ ਏ ਐਸ ਨਗਰ, 17ਅਗਸਤ (ਆਰ ਪੀ ਵਾਲੀਆ) ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਨਵੀਆਂ ਯੋਜਨਾਵਾਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਅਤੇ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ| ਇਹ ਗੱਲ ਪੰਜਾਬ ਦੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫੇਜ਼ 2 ਵਸਨੀਕਾਂ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਆਖੀ| ਉਹ ਐਚ. ਐਲ. ਐਚ ਐਮ ਵੈਲਫੇਅਰ ਐਸੋਸੀਏਸ਼ਨ ਫੇਜ਼ 2 ਵਲੋਂ ਉਹਨਾਂ ਦੇ ਸਨਮਾਨ ਵਿੱਚ ਰੱਖੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ| ਉਹਨਾਂ ਕਿਹਾ ਕਿ ਸਰਕਾਰ ਵਲੋਂ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਜਿਹਨਾਂ ਨਾਲ ਸ਼ਹਿਰ ਵਿੱਚ ਰੁਜਗਾਰ ਦੇ ਸਾਧਨ ਵੀ ਵਧਣਗੇ ਅਤੇ ਸ਼ਹਿਰਵਾਸੀਆਂ ਨੂੰ ਵਿਸ਼ਵ ਪੱਧਰੀ ਅਤਿ ਆਧੁਨਿਕ ਸੁਵਿਧਾਵਾਂ ਵੀ ਹਾਸਿਲ ਹੋਣਗੀਆਂ| ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ|
ਇਸ ਮੌਕੇ ਸੰਸਥਾ ਦੇ ਪ੍ਰਧਾਨ ਸ੍ਰ. ਮਨਮੋਹਨ ਦਾਦਾ ਨੇ ਸ੍ਰੀ ਸਿੱਧੂ ਦਾ ਉੱਥੇ ਆਉਣ ਤੇ ਸੁਆਗਤ ਕਰਦਿਆਂ ਉਹਨਾਂ ਨੂੰ ਫੇਜ਼ 2 ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਦਿੱਤੀ ਜਿਸਦੇ ਹੱਲ ਲਈ ਸ੍ਰੀ ਸਿੱਧੂ ਵਲੋਂ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ| ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਸ੍ਰ. ਰਜਿੰਦਰ ਸਿੰਘ ਰਾਣਾ (ਸਾਬਕਾ ਪ੍ਰਧਾਨ ਨਗਰ ਕੌਂਸਲ) ਅਤੇ ਸ੍ਰੀਮਤੀ ਜਸਪ੍ਰੀਤ ਕੌਰ ਮੁਹਾਲੀ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਐਚ ਐਲ ਐਚ ਐਮ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਆਰ ਪੀ ਸ਼ਰਮਾ, ਜਨਰਲ ਸਕੱਤਰ ਸ੍ਰ. ਕੁਲਦੀਪ ਸਿੰਘ ਬਰਾੜ ਅਤੇ ਮੀਤ ਪ੍ਰਧਾਨ ਸ੍ਰੀਮਤੀ ਹਰਜਿੰਦਰ ਕੌਰ, ਫੇਜ਼ 2 ਦੇ ਪ੍ਰਧਾਨ, ਸੰਸਥਾ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ|

Leave a Reply

Your email address will not be published. Required fields are marked *