ਪੰਪ ਆਪਰੇਟਰ ਤੇ ਹਮਲੇ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ

ਐਸ ਏ ਐਸ ਨਗਰ, 2 ਜੂਨ (ਸ.ਬ.) ਬੀਤੀ 31 ਮਈ ਦੀ ਰਾਤ ਨੂੰ ਨਜਦੀਕੀ ਪਿੰਡ ਧਰਮਗੜ੍ਹ ਵਿਖੇ ਵਾਟਰ ਸਪਲਾਈ ਦੇ ਦਰਜਾ ਚਾਰ ਕਰਮਚਾਰੀ ਰਾਮ ਪ੍ਰਸ਼ਾਦ ਉੱਪਰ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਸੋਹਾਣਾ ਪੁਲੀਸ ਨੇ ਕੰਡਾਲਾ ਦੇ ਵਸਨੀਕ ਸਤਵੀਰ ਸਿੰਘ, ਮਨਦੀਪ ਸਿੰਘ, ਬਲਬੀਰ ਸਿੰਘ ਦੇ ਖਿਲਾਫ ਆਈ ਪੀ ਸੀ ਦੀ ਧਾਰਾ 324, 354, 183, 34 ਅਧੀਨ ਮਾਮਲਾ ਦਰਜ ਕੀਤਾ ਹੈ| ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ. ਮਨਜੀਤ ਸਿੰਘ ਨੇ ਇਸ ਸਬੰਧੀ ਸੰਪਰਕ ਕਰਨ ਤੇ ਦੱਸਿਆ ਕਿ ਪੁਲੀਸ ਵੱਲੋਂ ਹਮਲੇ ਵਿੱਚ ਖਿਲਾਫ ਮਾਮਲਾ ਦਰਜ ਕੀਤਾ ਹੈ| ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *