ਪੱਛਮੀ ਬੰਗਾਲ : ਪੰਚਾਇਤ ਬੋਰਡ ਦੇ ਗਠਨ ਨੂੰ ਲੈ ਹੋਈਆਂ ਝੜਪਾਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

ਬਾਰਾਸਾਤ, 29 ਅਗਸਤ (ਸ.ਬ.) ਪੱਛਮੀ ਬੰਗਾਲ ਦੇ ਉਤਰ 24 ਪਰਗਨਾ ਜ਼ਿਲ੍ਹੇ ਵਿੱਚ ਇੱਕ ਪੰਚਾਇਤ ਬੋਰਡ ਦੇ ਗਠਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈਆਂ ਝੜਪਾਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ| ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਅਮਦੰਗਾ ਪਰਖੰਡ ਵਿੱਚ ਦੋ ਗੁੱਟਾਂ ਨੇ ਇੱਕ-ਦੂਜੇ ਉਤੇ ਬੰਬ ਸੁੱਟੇ ਅਤੇ ਗੋਲੀਬਾਰੀ ਕੀਤੀ| ਪੁਲੀਸ ਮੁਤਾਬਕ ਹਾਲਾਤ ਹੁਣ ਕਾਬੂ ਹੇਠ ਹਨ| ਤ੍ਰਿਣਮੂਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੋਤੀ ਪ੍ਰਿਯ ਮਲਿਕ ਨੇ ਦਾਅਵਾ ਕੀਤਾ ਕਿ ਮਰਨ ਵਾਲਿਆਂ ਵਿੱਚ ਦੋ ਵਿਅਕਤੀ ਉਨ੍ਹਾਂ ਦੀ ਪਾਰਟੀ ਦੇ ਹਨ ਅਤੇ ‘ਮਾਕਪਾ’ ਦਾ ਸਮਰਥਕ ਹੈ| ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੰਘਰਸ਼ ਦੌਰਾਨ ਤ੍ਰਿਣਮੂਲ ਕਾਂਗਰਸ ਦੇ 15 ਕਰਮਚਾਰੀ ਜ਼ਖ਼ਮੀ ਹੋਏ ਹਨ|

Leave a Reply

Your email address will not be published. Required fields are marked *