ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਏਗੀ ਪੰਜਾਬ ਸਰਕਾਰ

ਐਸ. ਏ. ਐਸ. ਨਗਰ, 17 ਨਵੰਬਰ (ਸ.ਬ.) ਪੰਜਾਬ ਸਰਕਾਰ ਫੀਲਡ ਵਿੱਚ ਕੰਮ ਕਰਨ ਵਾਲੇ ਪੱਤਰਕਾਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੇ ਜਾਂਦੇ ਹਮਲਿਆਂ ਦੀ ਕਾਰਵਾਈ ਤੇ ਰੋਕ ਲਗਾਉਣ ਅਤੇ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਕਾਨੂੰਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ| ਇਸ ਸਬੰਧੀ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਕਰਨ ਲਈ ਆਖਿਆ ਹੈ|
ਇਥੇ ਜ਼ਿਕਰਯੋਗ ਹੈ ਕਿ ਬੀਤੇ ਸਮੇਂ ਦੌਰਾਨ ਪੰਚਕੂਲਾ ਵਿੱਚ ਗੁਰਮੀਤ ਰਾਮ ਰਹੀਮ ਦੀ ਪੇਸ਼ੀ ਮੌਕੇ ਪੱਤਰਕਾਰਾਂ ਤੇ ਕੀਤੇ ਗਏ ਹਮਲਿਆਂ ਤੋਂ ਬਾਅਦ ਮੁਹਾਲੀ ਦੇ ਪੱਤਰਕਾਰਾਂ ਵਲੋਂ ਜਿਲ੍ਹਾ ਪ੍ਰੈਸ ਕਲੱਬ ਐਸ. ਏ. ਐਸ ਨਗਰ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇੱਕ ਮੰਗ ਪੱਤਰ ਦਿੱਤਾ ਸੀ ਇਸ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਸੇ ਪੱਤਰਕਾਰਾਂ ਨਾਲ ਸੰਬੰਧਿਤ ਹੋਣ ਕਾਰਨ ਮੁੱਖ ਮੰਤਰੀ ਵਲੋਂ ਇਹ ਪੱਤਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਮੁਖੀ ਨੂੰ ਭੇਜ ਦਿੱਤਾ ਗਿਆ ਸੀ ਜਿਹਨਾਂ ਵਲੋਂ ਹੁਣ ਇਸ ਸਬੰਧੀ ਪੂਰੇ ਵੇਰਵੇ ਨਾਲ ਜਾਣਕਾਰੀ ਦਿੰਦਿਆਂ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ ਗਿਆ ਹੈ| ਇਸ ਪੱਤਰ ਦਾ ਉਤਾਰਾ ਜਿਲ੍ਹਾ ਪ੍ਰੈਸ ਕੱਲਬ ਦੇ ਪ੍ਰਧਾਨ ਸ੍ਰ. ਦਰਸ਼ਨ ਸਿੰਘ ਸੋਢੀ ਨੂੰ ਵੀ ਭੇਜਿਆ ਗਿਆ ਹੈ|
ਸ੍ਰ. ਸੋਢੀ ਨੇ ਦੱਸਿਆ ਕਿ ਛੇਤੀ ਹੀ ਮੁਹਾਲੀ ਦੇ ਪੱਤਰਕਾਰਾਂ ਦਾ ਇੱਕ ਵਫਦ ਇਸ ਸਬੰਧੀ ਅਗਲੀ ਕਾਰਵਾਈ ਯਕੀਨੀ ਕਰਵਾਉਣ ਲਈ ਗ੍ਰਹਿ ਮਾਮਲੇ ਨਿਆਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲੇਗਾ|

Leave a Reply

Your email address will not be published. Required fields are marked *