ਪੱਤਰਕਾਰ ਕਤਲ ਮਾਮਲੇ ਵਿੱਚ ਰਾਮ ਰਹੀਮ ਦੋਸ਼ੀ ਕਰਾਰ, ਸਜ਼ਾ ਦਾ ਐਲਾਨ 17 ਜਨਵਰੀ ਨੂੰ

ਪੰਚਕੂਲਾ, 11 ਜਨਵਰੀ (ਸ.ਬ.) ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਪੰਚਕੂਲਾ ਦੀ ਸਪੈਸ਼ਲ ਸੀ.ਬੀ.ਆਈ. ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਹੈ| ਰਾਮ ਰਹੀਮ ਦੀ ਸਜ਼ਾ ਦਾ ਐਲਾਨ 17 ਜਨਵਰੀ ਨੂੰ ਹੋਵੇਗਾ|
ਰੋਹਤਕ ਦੀ ਸੁਨਾਰੀਆ ਜੇਲ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ| ਇਸ ਫੈਸਲੇ ਦੇ ਮੱਦੇਨਜ਼ਰ ਡੇਰਾ ਸੱਚਾ ਸੌਦਾ, ਸੁਨਾਰੀਆ ਜੇਲ ਅਤੇ ਵਿਸ਼ੇਸ਼ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ| ਪੰਜਾਬ ਅਤੇ ਹਰਿਆਣਾ ਪੁਲੀਸ ਨੇ ਅਲਰਟ ਜਾਰੀ ਕੀਤਾ ਸੀ| ਪਹਿਲਾਂ ਪੁਲੀਸ ਗੁਰਮੀਤ ਰਾਮ ਰਹੀਮ ਦੀ ਕੋਰਟ ਵਿੱਚ ਪੇਸ਼ੀ ਨੂੰ ਲੈ ਕੇ ਪਰੇਸ਼ਾਨ ਸੀ ਪਰ ਬਾਅਦ ਵਿੱਚ ਵੀਡੀਓ ਕਾਨਫਰੈਂਸਿੰਗ ਰਾਹੀਂ ਹੀ ਇਸ ਮਾਮਲੇ ਵਿੱਚ ਉਸ ਨੂੰ ਪੇਸ਼ ਕਰਨ ਦਾ ਫਰਮਾਨ ਜਾਰੀ ਕੀਤਾ ਗਿਆ|
ਸੁਣਵਾਈ ਤੋਂ ਪਹਿਲਾਂ ਪੰਚਕੂਲਾ ਵਿੱਚ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਦਾ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ| ਕੋਰਟ ਕੈਂਪਸ ਅਤੇ ਨੇੜੇ-ਤੇੜੇ ਦਾ ਇਲਾਕਾ ਛਾਉਣੀ ਵਿੱਚ ਤਬਦੀਲ ਹੋ ਗਿਆ| ਯੌਨ ਸ਼ੋਸ਼ਣ ਕੇਸ ਵਿੱਚ ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ| ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿਗ ਰਾਹੀਂ ਕੋਰਟ ਵਿੱਚ ਪੇਸ਼ ਕੀਤਾ ਗਿਆ| ਸੁਣਵਾਈ ਦੌਰਾਨ ਮੀਡੀਆ ਨੂੰ ਬਾਹਰ ਰੱਖਿਆ ਗਿਆ|

Leave a Reply

Your email address will not be published. Required fields are marked *