ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਵਿੱਚ ਮੁਹਾਲੀ ਤੋਂ ਸੰਗਤਾਂ ਦਾ ਵੱਡਾ ਜੱਥਾ ਜਾਵੇਗਾ : ਜੇ ਪੀ ਸਿੰਘ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ     ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਜਿਲ੍ਹਾ ਪਟਿਆਲਾ, ਸ਼੍ਰੀ ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਮੁਹਾਲੀ ਦੀਆਂ ਸੰਗਤਾਂ ਨੂੰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨਾਲ ਜੋੜਨ ਲਈ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੂਲਿਤ ਕਰਨ ਸਬੰਧੀ ਪ੍ਰੋਗਰਾਮਾਂ ਦੀ ਆਰੰਭਤਾ 25 ਜੁਲਾਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕੀਤੀ ਜਾ ਰਹੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੀ ਚੋਣ ਲੜ ਚੁਕੇ ਅਤੇ ਕਲਗੀਧਰ ਸੇਵਕ ਜੱਥੇ ਦੇ ਪ੍ਰਧਾਨ ਸ. ਜਤਿੰਦਰ ਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਸ ਲਹਿਰ ਤਹਿਤ ਚਾਰ ਜਿਲ੍ਹਿਆ ਦੇ ਹਰੇਕ ਪਿੰਡ ਵਿੱਚ ਗੁਰਮਤਿ ਸਮਾਗਮ ਕਰਵਾਏ ਜਾਣਗੇ| ਜਿਹਨਾਂ ਵਿੱਚ ਸਿੰਘ ਸਾਹਿਬਾਨ, ਰਾਗੀ ਢਾਡੀ, ਕਵੀਸ਼ਰੀ ਜਥੇ, ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਂਣਗੇ|
ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਉਹਨਾਂ ਦੀ ਇੱਕ ਮੀਟਿੰਗ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਵੀ ਹੋਈ ਸੀ| ਜਿਸ ਵਿੱਚ ਇਸ ਸਮਾਗਮ ਨੂੰ ਕਰਵਾਉਣ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ ਸੀ ਤੇ  ਡਿਊਟੀਆਂ ਲਗਾਈਆਂ ਗਈਆਂ ਸਨ|
ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਹ ਮੁਹਾਲੀ ਤੋਂ ਵੀ ਸੰਗਤਾਂ ਦਾ ਵੱਡਾ ਜੱਥਾ ਲੈ ਕੇ ਜਾਣਗੇ|

Leave a Reply

Your email address will not be published. Required fields are marked *