ਫਤਿਹ ਵੈਲਫੇਅਰ ਫਾਉਂਡੇਸਨ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਚਿੰਤਾ ਦਾ ਪ੍ਰਗਟਾਵਾ

ਐਸ ਏ ਐਸ ਨਗਰ, 18 ਦਸੰਬਰ (ਸ.ਬ.) ਫਤਿਹ ਵੈਲਫੇਅਰ ਫਾਉਂਡੇਸਨ ਦੀ ਇਕ ਮੀਟਿੰਗ ਪ੍ਰਧਾਨ ਬਲਰਾਜ ਸਿੰਘ ਮਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਦੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਉਪਰ ਚਿੰਤਾ ਪ੍ਰਗਟ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਕਿਸਾਨਾਂ, ਬੇਰੁਜਗਾਰਾਂ ਅਤੇ ਗਰੀਬ ਲੋਕਾਂ ਦੀ ਆਰਥਿਕ ਸਹਾਇਤਾ ਕਰਕੇ ਇਹਨਾਂ ਦੀ ਆਵਾਜ ਸਰਕਾਰ ਤੱਕ ਪਹੁੰਚਾਉਣ ਦੇ ਯਤਨ ਕੀਤੇ ਜਾਣਗੇ| ਇਸ ਮੌਕੇ ਆਉਣ ਵਾਲੇ ਸਮਂੇ ਵਿਚ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ| ਇਸ ਮੌਕੇ ਮੀਤ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਕੁਲਦੀਪ ਕੌਰ, ਅਮਰਜੀਤ ਸਿੰਘ ਕੰਗ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ|

Leave a Reply

Your email address will not be published. Required fields are marked *