ਫਰਾਂਸ : ਚਾਕੂ ਹਮਲੇ ਵਿੱਚ 7 ਵਿਅਕਤੀ ਜ਼ਖਮੀ, 4 ਦੀ ਹਾਲਤ ਗੰਭੀਰ

ਪੈਰਿਸ, 10 ਸਤੰਬਰ (ਸ.ਬ.) ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਇਕ ਹਮਲਾਵਰ ਨੇ ਚਾਕੂ ਨਾਲ ਹਮਲਾ ਕਰਕੇ 7 ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ, ਜਿਨ੍ਹਾਂ ਵਿੱਚੋਂ ਦੋ ਬ੍ਰਿਟਿਸ਼ ਨਾਗਰਿਕ ਦੱਸੇ ਜਾ ਰਹੇ ਹਨ| ਪੁਲੀਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ| ਸੂਤਰਾਂ ਨੇ ਅੱਜ ਦੱਸਿਆ ਕਿ ਬੀਤੇ ਦਿਨੀਂ ਹੋਏ ਇਸ ਹਮਲੇ ਦਾ ਅੱਤਵਾਦ ਨਾਲ ਕਿਸੇ ਤਰ੍ਹਾਂ ਦਾ ਸਬੰਧ ਨਹੀਂ ਹੈ| ਹੁਣ ਤਕ ਦੀ ਜਾਂਚ ਵਿੱਚ ਇਸ ਤਰ੍ਹਾਂ ਦਾ ਕੋਈ ਸਬੂਤ ਜਾਂ ਜਾਣਕਾਰੀ ਪ੍ਰਾਪਤ ਨਹੀਂ ਹੋਈ ਕਿ ਹਮਲਾਵਰ ਅੱਤਵਾਦੀ ਹੈ| ਸੂਤਰਾਂ ਨੇ ਕਿਹਾ ਕਿ ਇਸ ਹਮਲੇ ਵਿੱਚ 4 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ| ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ|

Leave a Reply

Your email address will not be published. Required fields are marked *