ਫਰੀਦਕੋਟ ਜੇਲ੍ਹ ਵਿੱਚ ਵਿਚਾਰ ਅਧੀਨ ਕੈਦੀ ਨੇ ਕੀਤੀ ਖੁਦਕੁਸ਼ੀ

ਫਰੀਦਕੋਟ, 17 ਫਰਵਰੀ (ਸ.ਬ.) ਫਰੀਦਕੋਟ ਦੀ ਮਾਡਰਨ ਜੇਲ ਵਿੱਚ ਵਿਚਾਰ ਅਧੀਨ ਕੈਦੀ ਵੱਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਕੈਦੀ ਫਰੀਦਕੋਟ ਦੀ ਮਾਡਰਨ ਜੇਲ ਵਿੱਚ ਬੇਰਕ ਨੰਬਰ ਏ-5 ਵਿੱਚ ਬੰਦ ਸੀ| ਉਕਤ ਕੈਦੀ ਨੂੰ ਚੋਰੀ ਦੇ ਕੇਸ ਵਿੱਚ ਕਾਬੂ ਕੀਤਾ ਗਿਆ ਸੀ| ਅੱਜ ਸਵੇਰੇ 6 ਵਜੇ ਦੇ ਕਰੀਬ ਜਦੋਂ ਉਹ ਬਾਥਰੂਮ ਗਿਆ ਤਾਂ ਉਸ ਨੇ ਬਾਥਰੂਮ ਦੀਆਂ ਗਰਿੱਲਾਂ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ| ਮ੍ਰਿਤਕ ਕੈਦੀ ਦੀ ਪਛਾਣ ਰਾਹੁਲ ਕੁਮਾਰ ਬੰਟੀ ਮੁਹੱਲਾ ਜਾਨੀਆ ਤੋਂ ਹੋਈ ਹੈ| ਮੌਕੇ ਤੇ ਪਹੁੰਚੀ ਪੁਲੀਸ ਨੇ ਮ੍ਰਿਤਕ ਹਵਾਲਾਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ|

Leave a Reply

Your email address will not be published. Required fields are marked *