ਫਰੀਦਕੋਟ ਦੀ ਜੇਲ੍ਹ ਵਿੱਚੋਂ ਮੋਬਾਈਲ ਬਰਾਮਦ, ਸਾਬਕਾ ਗੈਂਗਸਟਰ ਹੋਇਆ ਸੀ ਫੇਸਬੁਕ ਤੇ ਲਾਈਵ

ਫਰੀਦਕੋਟ, 11 ਨਵੰਬਰ (ਸ.ਬ.) ਫਰੀਦਕੋਟ ਦੀ    ਜੇਲ ਵਿੱਚ ਬੰਦ ਗੈਂਗਸਟਰ ਲੱਖਾ ਸਿਧਾਣਾ ਦੇ ਫੇਸਬੁਕ ਤੇ ਲਾਈਵ ਹੋਣ ਤੋਂ ਬਾਅਦ ਜੇਲ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ| ਪੁਲੀਸ ਨੇ ਸਖਤ ਕਾਰਵਾਈ ਕਰਦੇ ਹੋਏ ਜੇਲ ਵਿਚ ਰੇਡ ਮਾਰ ਕੇ ਦੋ ਮੋਬਾਇਲ ਬਰਾਮਦ ਕੀਤੇ ਹਨ| ਇਸ ਮਾਮਲੇ ਵਿਚ ਪੁਲਸ ਨੇ ਗੈਂਗਸਟਰ ਲੱਖਾ ਸਿਧਾਣਾ ਸਮੇਤ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ| ਪੁਲੀਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ|
ਜਿਕਰਯੋਗ ਹੈ ਕਿ ਨੈਸ਼ਨਲ ਹਾਈਵੇ ਤੇ ਕਾਲਖ ਮਲਣ ਦੇ ਦੋਸ਼ਾਂ ਹੇਠ ਜੇਲ ਵਿੱਚ ਬੰਦ ਗੈਂਗਸਟਰ ਲੱਖਾ ਸਿਧਾਣਾ ਨੇ ਆਪਣੇ ਫੇਸਬੁਕ ਤੇ ਲਾਈਵ ਹੋ ਕੇ ਹਵਾ ਪ੍ਰਦੂਸ਼ਣ ਬਾਰੇ ਕਿਹਾ ਸੀ ਅਤੇ ਪਰਾਲੀ ਸਾੜਣ ਨੂੰ ਲੈ ਕੇ ਫਿਕਰਮੰਦੀ ਜ਼ਾਹਰ ਕੀਤੀ ਸੀ|

Leave a Reply

Your email address will not be published. Required fields are marked *