ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੇ ਬੀਐਸਐਫ ਦੇ ਜਵਾਨਾਂ ਵੱਲੋਂ 10 ਕਿ. ਹੈਰੋਇਨ ਬਰਾਮਦ

ਫਿਰੋਜ਼ਪੁਰ, 19 ਫਰਵਰੀ (ਸ.ਬ.) ਫਿਰੋਜ਼ਪੁਰ ਭਾਰਤ ਪਾਕਿ ਸਰਹੱਦ ਤੇ ਬੀ.ਐਸ.ਐਫ. ਦੇ ਜਵਾਨਾਂ ਨੇ 10 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨੂੰ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿ ਵਾਲੇ ਪਾਸੇ ਤੋਂ ਬੀ.ਐਸ.ਐਫ. ਦੇ ਜਵਾਨਾਂ ਨੇ ਸੰਘਣੀ ਧੁੰਦ ਦੌਰਾਨ ਫੈਂਸਿੰਗ ਦੇ ਨੇੜੇ ਅਜੀਬ ਤਰ੍ਹਾਂ ਦੀ ਹਲਚਲ ਵੇਖੀ। ਬੀਓਪੀ ਗੱਟੀ ਹਯਾਤ ਦੇ ਏਰੀਆ ਵਿਚ ਸਰਹੱਦ ਤੇ ਤਾਇਨਾਤ 29 ਬਟਾਲੀਅਨ ਦੇ ਬੀ.ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਫੈਂਸਿੰਗ ਵੱਲ ਵਧ ਰਹੇ ਪਾਕਿਸਤਾਨੀ ਸਮੱਗਲਰਾਂ ਨੂੰ ਲਲਕਾਰਿਆ ਅਤੇ ਜਦੋਂ ਉਹ ਨਹੀਂ ਰੁਕੇ ਤਾਂ ਮਜਬੂਰ ਹੋ ਕੇ ਬੀ.ਐਸ.ਐਫ. ਨੂੰ ਗੋਲੀਆਂ ਚਲਾਉਣੀਆਂ ਪਈਆਂ।

ਸਮੱਗਲਰ ਸੰਘਣੀ ਧੁੰਦ ਦਾ ਫ਼ਾਇਦਾ ਉਠਾਉਂਦੇ ਹੋਏ ਫੈਂਸਿੰਗ ਤੋਂ ਹੈਰੋਇਨ ਦੇ ਪੈਕੇਟ ਭਾਰਤੀ ਸਰਹੱਦ ਵਿੱਚ ਸੁੱਟ ਕੇ ਵਾਪਸ ਭੱਜ ਗਏ। ਬੀ.ਐਸ.ਐਫ. ਦੀ 29 ਬਟਾਲੀਅਨ ਦੇ ਜਵਾਨਾਂ ਵੱਲੋਂ ਜਦੋਂ ਇਸ ਏਰੀਏ ਵਿੱਚ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ ਤਾਂ ਉਥੇ ਉਨ੍ਹਾਂ ਨੂੰ ਹੈਰੋਇਨ ਦੇ 10 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਭਾਰ ਕਰੀਬ 10 ਕਿੱਲੋ ਦੱਸਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬੀ.ਐਸ.ਐਫ. ਨੇ ਸਰਚ ਆਪਰੇਸ਼ਨ ਜਾਰੀ ਰੱਖਿਆ।

Leave a Reply

Your email address will not be published. Required fields are marked *