ਫਿਰ ਭਖਿਆ ਵਿਵਾਦ : ਗੁਰਦੁਆਰਾ ਫੇਜ਼ 4 ਦੇ ਪ੍ਰਧਾਨ ਨੇ ਗੋਲਕ ਤੋੜ ਕੇ ਮਾਇਆ ਚੋਰੀ ਕਰਨ ਦਾ ਇਲਜਾਮ ਲਗਾਇਆ, ਐਸ ਐਸ ਪੀ ਨੂੰ ਦਿੱਤੀ ਸ਼ਿਕਾਇਤ

ਐਸ ਏ ਐਸ ਨਗਰ, 10 ਅਗਸਤ (ਸ.ਬ.) ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼ 4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ.ਪੀ. ਨੇ ਇਲਜਾਮ ਲਗਾਇਆ ਹੈ ਕਿ ਗੁਰਦੁਆਰਾ ੋਸਾਹਿਬ ਦੇ ਪ੍ਰਬੰਧ ਵਿੱਚ ਦਖਲਅੰਦਾਜੀ ਕਰਨ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਮਾਇਆ ਕੱਢ ਲਈ ਗਈ ਹੈ|
ਉਹਨਾਂ ਇਸ ਸੰਬੰਧੀ ਐਸ. ਐਸ. ਪੀ. ਮੁਹਾਲੀ ਨੂੰ ਦਰਖਾਸਤ ਦੇ ਕੇ ਮਾਇਆ ਕੱਢਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ|
ਉਹਨਾਂ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਦੇ ਖਿਲਾਫ ਗੁਰਦੁਆਰਾ ਸਾਹਿਬ ਦੀ ਗੋਲਕ ਵਿੱਚੋਂ ਬਿਨਾਂ ਕਿਸੀ ਅਧਿਕਾਰ ਦੇ ਪੈਸੇ ਕੱਢਣ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *