ਫਿਲਪੀਨਜ਼ ਵਿੱਚ ਬੱਸ ਹੋਈ ਹਾਦਸੇ ਦੀ ਸ਼ਿਕਾਰ, 19 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ

ਮਨੀਲਾ, 21 ਮਾਰਚ (ਸ.ਬ.) ਫਿਲਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਇਕ ਯਾਤਰੀ ਬੱਸ ਦੇ ਦੁਰਘਟਨਾਗ੍ਰਸਤ ਹੋਣ ਨਾਲ ਘੱਟੋ-ਘੱਟ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ 10 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ| ਸੂਬਾ ਪੁਲੀਸ ਦੇ ਮੁਖੀ ਰੋਮੀ ਇਸਟੇਪਾ ਨੇ ਦੱਸਿਆ ਕਿ ਔਕਸੀਡੈਂਟਲ ਮਿੰਡਰੋਰੋ ਸੂਬੇ ਵਿੱਚ ਕੱਲ ਸ਼ਾਮ ਇਕ ਬੱਸ ਪੁਲ ਦੀ ਰੇਲਿੰਗ ਨਾਲ ਟਕਰਾ ਗਈ ਜੋ 50 ਫੁੱਟ ਹੇਠਾਂ ਡਿੱਗ ਗਈ| ਇਸ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ| ਉਨ੍ਹਾਂ ਕਿਹਾ ਕਿ ਡਰਾਈਵਰ ਦਾ ਬੱਸ ਤੇ ਕੰਟਰੋਲ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ| ਅਜੇ ਤਕ ਇਹ ਸਪੱਸ਼ਟ ਨਹੀਂ ਹੋਇਆ ਕਿ ਇਹ ਹਾਦਸਾ ਮਨੁੱਖੀ ਜਾਂ ਤਕਨੀਕੀ ਕਾਰਨਾਂ ਕਰਕੇ ਹੋਇਆ ਹੈ| ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਪ੍ਰਭਾਵਿਤ ਹੋਏ ਲੋਕਾਂ ਨੂੰ ਮਦਦ ਦਿੱਤੀ ਜਾ ਰਹੀ ਹੈ|

Leave a Reply

Your email address will not be published. Required fields are marked *