ਫੇਜ਼-10 ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ


ਐਸ.ਏ.ਐਸ.ਨਗਰ, 21 ਨਵੰਬਰ (ਜਸਵਿੰਦਰ ਸਿੰਘ) ਸਥਾਨਕ ਫੇਜ਼ 10 ਦੇ ਵਾਰਡ ਨੰ. 17 ਦੇ ਕਾਂਗਰਸੀ ਆਗੂ ਜਸਵਿੰਦਰ ਸ਼ਰਮਾ ਵਲੋਂ ਕੈਬਿਨੇਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਾਰਡ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ| ਇਸ ਦੌਰਾਨ ਉਨ੍ਹਾਂ ਵਲੋਂ ਦਰਖੱਤਾਂ ਦੀ ਛੰਗਾਈ ਅਤੇ ਪਾਰਕਾਂ ਵਿੱਚ ਬੈਠਣ ਲਈ ਨਵੇਂ ਬੈਂਚ ਲਗਵਾਏ ਗਏ ਹਨ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ| 
ਇਸ ਮੌਕੇ ਸ੍ਰੀ ਜਸਵਿੰਦਰ ਸ਼ਰਮਾ ਨੇ ਕਿਹਾ ਕਿ ਉਹਨਾਂ ਵਲੋਂ ਬਲਬੀਰ ਸਿੰਘ ਸਿੱਧੂ ਦੀ ਰਹੁਨਮਾਈ ਹੇਠ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਉਨ੍ਹਾਂ ਵਲੋਂ ਕਰਵਾਏ ਜਾ ਰਹੇ ਕੰਮਾਂ ਬਾਰੇ ਪੂਰੀ ਜਾਣਕਾਰੀ ਹੈ| ਉਹਨ੍ਹਾਂ ਕਿਹਾ ਕਿ ਉਹਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਦੀਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ               ਹੂੰਝਾਫੇਰ ਜਿੱਤ ਹਾਸਿਲ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ                       ਉਤਰੇਗੀ| 
ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਨਿਵਾਸੀ ਹਾਜਿਰ ਸਨ| 

Leave a Reply

Your email address will not be published. Required fields are marked *