ਫੇਜ 1 ਵਿਖੇ ਚੰਦੂਮਾਜਰਾ ਵਲੋਂ ਓਪਨ ਜਿੰਮ ਦਾ ਉਦਘਾਟਨ

ਐਸ ਏ ਐਸ ਨਗਰ, 31 ਅਕਤੂਬਰ (ਸ.ਬ.) ਫੇਜ਼ 1 ਦੇ ਪਾਰਕ ਵਿੱਚ ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਓਪਨ ਜਿਮ ਦਾ ਉਦਘਾਟਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਸਿਹਤ ਦਾ ਖਿਆਲ ਰਖਣਾ ਚਾਹੀਦਾ ਹੈ| ਚੰਗੀ ਸਿਹਤ ਨਾਲ ਹੀ ਅਸੀਂ ਤੰਦਰੁਸਤ ਜੀਵਨ ਜੀ ਸਕਦੇ ਹਾਂ| ਇਸ ਮੌਕੇ ਫੇਜ 1 ਦੀ ਕੌਂਸਲਰ ਬੀਬੀ ਗੁਰਮੀਤ ਕੌਰ ਨੇ ਉਹਨਾਂ ਦੇ ਵਾਰਡ ਵਿੱਚ ਪ੍ਰੋ ਚੰਦੂਮਾਜਰਾ ਵਲੋਂ ਓਪਨ ਜਿੰਮ ਲਗਾਉਣ ਲਈ ਧੰਨਵਾਦ ਕੀਤਾ|
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਐਮ ਸੀ ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਫੂਲਰਾਜ ਸਿੰਘ, ਪਰਮਿੰਦਰ ਸਿੰਘ ਸੋਹਾਣਾ, ਇਲਾਕਾ ਵਾਸੀ ਪਵਿੱਤਰ  ਸਿੰਘ ਵਿਰਦੀ, ਬਲਜਿੰਦਰ ਸਿੰਘ ਬੇਦੀ, ਪ੍ਰਭਜੋਤ ਸਿੰਘ ਕਲੇਰ ਵੀ ਮੌਜੂਦ ਸਨ|

Leave a Reply

Your email address will not be published. Required fields are marked *