ਫੇਜ 2 ਦੇ ਐਲੀਮੈਂਟਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਐਸ ਏ ਐਸ ਨਗਰ, 14 ਨਵੰਬਰ (ਸ.ਬ.) ਐਲੀਮੈਂਟਰੀ ਸਕੂਲ ਫੇਜ਼ 2 ਵਿੱਚ ਅੱਜ ਬਾਲ ਦਿਵਸ ਮੌਕੇ ਵਿਸ਼ੇਸ ਸਮਾਗਮ ਕਰਵਾਇਆ ਗਿਆ| ਇਸ ਮੌਕੇ ਕੌਂਸਲਰ ਅਤੇ  ਸਕੂਲ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਜਸਪ੍ਰੀਤ ਕੌਰ ਮੁਹਾਲੀ ਅਤੇ ਯੂਥ ਆਗੂ ਕੰਵਰਜੋਤ ਸਿੰਘ ਮੁਹਾਲੀ ਵਿਸ਼ੇਸ ਤੌਰ ਤੇ ਪਹੁੰਚੇ|
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰੇਨੂੰ ਤਿਵਾੜੀ  ਨੇ ਕਿਹਾ ਕਿ ਇਸ ਸਕੂਲ ਵਿੱਚ ਅੱਜ ਤੋਂ ਪ੍ਰੀ ਪ੍ਰਾਇਮਰੀ ਕਲਾਸਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ| ਇਹਨਾਂ ਬੱਚਿਆਂ ਨੂੰ ਵੀ ਇਸ ਸਕੂਲ ਵਿੱਚ ਪੜਾਇਆ ਜਾਵੇਗਾ| ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ| ਇਸ ਮੌਕੇ ਸਕੂਲ ਅਧਿਆਪਕਾਂ ਅਨੂਰੀਤ ਕੌਰ, ਹਰਮੀਤ ਕੌਰ, ਬਲਵਿੰਦਰ ਕੌਰ, ਚਰਨਜੀਤ ਕੌਰ, ਨਵਦੀਪ ਕੌਰ, ਪੁਨੀਤਾ ਕੱਕੜ, ਬੱਚਿਆਂ ਦੇ ਮਾਪੇ ਅਤੇ ਸਕੂਲ ਦੇ ਵਿਦਿਆਰਥੀ  ਮੌਜੂਦ ਸਨ|

Leave a Reply

Your email address will not be published. Required fields are marked *