ਫੇਸਬੁੱਕ ਨੂੰ ਸਰਕਾਰ ਨੇ ਦਿੱਤੀ ਚਿਤਾਵਨੀ

ਨਵੀਂ ਦਿੱਲੀ, 21 ਮਾਰਚ (ਸ.ਬ.) ਸੋਸ਼ਲ ਮੀਡੀਆ ਵੈਬਸਾਈਟ ਫੇਸਬੁੱਕ ਦੇ ਡਾਟਾ ਚੋਰੀ ਮਾਮਲੇ ਵਿੱਚ ਫਸਣ ਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਫੇਸਬੁੱਕ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ| ਕੇਂਦਰੀ ਮੰਤਰੀ ਨੇ ਕਿਹਾ ਕਿ ਫੇਸਬੁੱਕ ਵੱਲੋਂ ਗਲਤ ਤਰੀਕੇ ਨਾਲ ਭਾਰਤ ਦੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ| ਉਨ੍ਹਾਂ ਨੇ ਕਿਹਾ ਕਿ ਲੋੜ ਪੈਣ ਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਮੰਚਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ| ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਮੀਡੀਆ, ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਤੇ ਨਾਲ ਹੀ ਸੋਸ਼ਲ ਮੀਡੀਆ ਤੇ ਵਿਚਾਰਾਂ ਦੇ ਆਦਾਨ ਪ੍ਰਦਾਨ ਦਾ ਸਮਰਥਨ ਕਰਦੀ ਹੈ|

Leave a Reply

Your email address will not be published. Required fields are marked *