ਫੇਜ਼ 10 ਦੀ ਮਿੰਨੀ ਮਾਰਕੀਟ ਵਿੱਚ ਛਬੀਲ ਲਗਾਈ

ਐਸ ਏ ਐਸ ਨਗਰ, 15 ਜੂਨ (ਸ.ਬ.) ਸਥਾਨਕ ਫੇਜ਼ 10 ਦੀ ਮਿੰਨੀ ਮਾਰਕੀਟ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ|
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੌਂਸਲਰ ਹਰਦੀਪ ਸਿੰਘ ਸਰਾਂ ਨੇ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਾਉਣੀ ਪੁੰਨ ਦਾ ਕੰਮ ਹੈ| ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਕੰਮਾਂ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ|
ਇਸ ਮੌਕੇ ਪ੍ਰਧਾਨ ਰਿਕੀ ਸ਼ਰਮਾ, ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ, ਪਰਵਿੰਦਰ ਸਿੰਘ, ਗੁਰਚਰਨ ਸਿੰਘ, ਰਿਕੀ ਅਗਨੀਹੋਤਰੀ, ਸੁਨੀਲ, ਨਵੀਨ, ਹੈਰੀਮਾਨ ਨੇ ਵੀ ਸੇਵਾ ਕੀਤੀ|

Leave a Reply

Your email address will not be published. Required fields are marked *