ਫੇਜ਼ 11 ਦੇ 13 ਘਰਾਂ ਵਿੱਚ ਮਿਲਿਆ ਡੇਂਗੂ ਦਾ ਲਾਰਵਾ, 2 ਚਲਾਨ ਕੀਤੇ

ਐਸ ਏ ਐਸ ਨਗਰ, 22 ਜੂਨ (ਸ.ਬ.) ਸਥਾਨਕ ਫੇਜ਼ 11 ਦੇ 13 ਘਰਾਂ ਵਿਚੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੀ ਟੀਮ ਦੇ ਸੁਪਰਵਾਈਜ਼ਰ ਬਲਜੀਤ ਸਿੰਘ ਕਾਹਲੋਂ ਅਤੇ ਗੁਰਜੀਤ ਸਿੰਘ ਨੇ ਦਸਿਆ ਕਿ ਜਿਲਾ ਐਪੀਡਾਮਾਲੋਜਿਸਟ ਡਾ ਸਲਿੰਦਰ ਕੌਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਿਗਮ ਦੀ ਸਾਂਝੀ ਟੀਮ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱੱਚ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ| ਇਸੇ ਮੁਹਿੰਮ ਤਹਿਤ ਅੱਜ ਸਥਾਨਕ ਫੇਜ 11 ਦੇ 350 ਘਰਾਂ (ਐਲ ਆਈ ਜੀ 1400 ਬਲਾਕ )ਦੀ ਜਾਂਚ ਕੀਤੀ ਗਈ| ਇਸ ਮੌਕੇ 2 ਘਰਾਂ ਦੇ ਚਲਾਨ ਕੀਤੇ ਗਏ ਅਤੇ 13 ਘਰਾਂ ਵਿੱਚੋਂ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ| ਇਸ ਮੌਕੇ ਲੋਕਾਂ ਨੂੰ ਹਰ ਹਫਤੇ ਕੂਲਰਾਂ ਦੀ ਸਫਾਈ ਕਰਨ ਅਤੇ ਆਪਣੇ ਆਲੇ ਦੁਆਲੇ ਵੀ ਸਫਾਈ ਰਖੱਣ ਲਈ ਪ੍ਰੇਰਿਤ ਕੀਤਾ ਗਿਆ| ਉਹਨਾ ਕਿਹਾ ਕਿ ਡੇਂਗੂ ਮੱਛਰ ਦਿਨ ਵੇਲੇ ਹੀ ਕੱਟਦਾ ਹੈ, ਇਸ ਲਈ ਅਜਿਹੇ ਕਪੜੇ ਪਾਏ ਜਾਣ ਜੋ ਕਿ ਸਰੀਰ ਨੂੰ ਪੂਰਾ ਢਕ ਸਕਣ|
ਉਹਨਾਂ ਕਿਹਾ ਕਿ ਡੇਂਗੂ ਮੱਛਰ ਸਾਫ ਅਤੇ ਖੜੇ ਪਾਣੀ ਵਿਚ ਪਲਦਾ ਹੈ| ਇਸ ਲਈ ਸਾਨੂੰ ਆਪਣੇ ਘਰਾਂ ਵਿਚ ਅਤੇ ਆਲੇ ਦੁਆਲੇ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ|

Leave a Reply

Your email address will not be published. Required fields are marked *