ਫੇਜ਼-11 ਵਿਚ ਬਿਜਲੀ ਸਪਲਾਈ ਦਾ ਬੁਰਾ ਹਾਲ : ਬਰਨਾਲਾ

ਫੇਜ਼-11 ਵਿਚ ਬਿਜਲੀ ਸਪਲਾਈ ਦਾ ਬੁਰਾ ਹਾਲ : ਬਰਨਾਲਾ
ਰਾਤ ਰਾਤ ਭਰ ਲੱਗਦੇ ਹਨ ਬਿਜਲੀ ਕੱਟ, ਲੋਕ ਪ੍ਰੇਸ਼ਾਨ
ਐਸ. ਏ. ਐਸ. ਨਗਰ, 6 ਜੁਲਾਈ (ਸ.ਬ.) ਫੇਜ਼-11 ਵਿਚ ਬਿਜਲੀ ਸਪਲਾਈ ਦਾ ਬਹੁਤ ਬੁਰਾ ਹਾਲ ਹੈ, ਇਸ ਇਲਾਕੇ ਵਿੱਚ ਵੱਡੇ-ਵੱਡੇ ਬਿਜਲੀ ਕੱਟ ਲੱਗਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-11 ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸ. ਸੁਖਮਿੰਦਰ ਸਿੰਘ ਬਰਨਾਲਾ ਨੇ ਦੱਸਿਆ ਕਿ 3-4 ਮਹੀਨਿਆਂ ਤੋਂ ਇਸ ਇਲਾਕੇ ਵਿੱਚ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ| ਬੀਤੀ ਰਾਤ ਵੀ ਕਈ ਘੰਟੇ ਬਿਜਲੀ ਗਾਇਬ ਰਹੀ, ਇਸੇ ਤਰ੍ਹਾਂ ਸਵੇਰੇ 8 ਵਜੇ ਵੀ ਬਿਜਲੀ ਸਪਲਾਈ ਬੰਦ ਹੋ ਗਈ, ਜੋ ਕਿ ਲੰਮਾ ਸਮਾਂ ਬੰਦ ਰਹੀ|
ਉਹਨਾਂ ਕਿਹਾ ਕਿ ਬਿਜਲੀ ਵਿਭਾਗ ਦੇ ਸਬੰਧਿਤ ਜੇ ਈ ਫੋਨ ਹੀ ਨਹੀਂ ਚੁਕਦੇ ਅਤੇ ਬਿਜਲੀ ਵਿਭਾਗ ਦੇ ਸ਼ਿਕਾਇਤ ਘਰ ਵਿੱਚ ਸ਼ਿਕਾਇਤ ਹੀ ਦਰਜ ਨਹੀਂ ਕੀਤੀ ਜਾਂਦੀ| ਉਹਨਾਂ ਕਿਹਾ ਕਿ ਇਸ ਇਲਾਕੇ ਦੇ ਬਿਜਲੀ ਵਿਭਾਗ ਦੇ ਐਸ ਡੀ ਓ ਨੂੰ ਜਦੋਂ ਬਿਜਲੀ ਸਪਲਾਈ ਬੰਦ ਹੋਣ ਬਾਰੇ ਜਾਣਕਾਰੀ ਦਿੱਤੀ ਤਾਂ ਉਸਦਾ ਜਵਾਬ ਸੀ ਕਿ ਕੋਈ ਫਿਊਜ ਉਡ ਗਿਆ ਹੋਣਾ ਹੈ| ਉਹਨਾਂ ਕਿਹਾ ਕਿ ਇਸ ਪਾਸੇ ਤਾਂ ਸਰਕਾਰ ਪੰਜਾਬ ਵਿੱਚ ਬਿਜਲੀ ਸਰਪਲੱਸ ਹੋਣ ਦੇ ਦਾਅਵੇ ਕਰ ਰਹੀ ਹੈ, ਪਰ ਫੇਜ਼ -11 ਵਿੱਚ ਬਿਜਲੀ ਦੇ ਲੰਮੇ ਕੱਟ ਲਗਾਏ ਜਾ ਰਹੇ ਹਨ|
ਉਹਨਾਂ ਮੰਗ ਕੀਤੀ ਕਿ ਫੇਜ਼-11 ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ|

Leave a Reply

Your email address will not be published. Required fields are marked *