ਫੇਜ਼-11 ਵਿੱਚ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਹਾਹਾਕਾਰ ਮਚੀ

ਐਸ ਏ ਐਸ ਨਗਰ, 14 ਅਗਸਤ (ਸ.ਬ.) ਸਥਾਨਕ ਫੇਜ਼ 11 ਦੇ ਵਸਨੀਕ ਪੀਣ ਵਾਲੇ ਪਾਣੀ ਲਈ ਤਰਸ ਗਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਅਤੇ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼ 11 ਦੇ ਪ੍ਰਧਾਨ ਸੁਖਮਿੰਦਰ ਸਿੰਘ ਬਰਨਾਲਾ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ| ਬੀਤੇ ਦਿਨ ਤੋਂ ਇਸ ਇਲਾਕੇ ਵਿੱਚ ਪਾਣੀ ਦੀ ਸਪਲਾਈ ਨਹੀਂ ਹੋਈ, ਜਿਸ ਕਾਰਨ ਇਲਾਕਾ ਨਿਵਾਸੀ ਬਹੁਤ ਪ੍ਰੇਸ਼ਾਨ ਹੋ ਰਹੇ ਹਨ| ਉਹਨਾਂ ਕਿਹਾ ਕਿ ਉਹਨਾਂ ਨੇ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਜਦੋਂ ਪਾਣੀ ਨਾ ਆਉਣ ਦਾ ਕਾਰਨ ਲਭਣਾ ਸ਼ੁਰੂ ਕੀਤਾ ਤਾਂ ਪਤਾ ਚੱਲਿਆ ਕਿ ਫੇਜ਼ 10 ੇ ਦੇ ਗੁਰਦੁਆਰਾ ਸਾਹਿਬ ਕੋਲ ਪਾਣੀ ਸਪਲਾਈ ਕਰਨ ਵਾਲੀ ਮੁੱਖ ਪਾਈਪ ਟੁੱਟ ਗਈ ਹੈ| ਤੁਰੰਤ ਹੀ ਟੁੱਟੀ ਹੋਈ ਪਾਈਪ ਨੂੰ ਬਦਲਵਾਇਆ ਗਿਆ| ਇਹ ਪਾਈਪ ਕਾਫੀ ਪੁਰਾਣਾ ਹੋ ਗਿਆ ਸੀ ਅਤੇ ਪਾਣੀ ਕਾਰਨ ਇਸ ਦੇ ਆਲੇ ਦੁਆਲੇ ਮਿੱਟੀ ਰੁੜ ਗਈ ਸੀ| ਇਸ ਮੌਕੇ ਐਮ ਆਈ ਜੀ ਸੁਪਰ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੀ ਪੀ ਸਿੰਘ, ਮੈਂਬਰ ਗੁਰਦੀਪ ਸਿੰਘ, ਰਘਬੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *