ਫੇਜ਼-11 ਵਿੱਚ ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ, 20 ਜੂਨ (ਸ.ਬ.) ਸਥਾਨਕ ਫੇਜ਼-11 ਦੇ ਐਮ ਆਈ ਜੀ 1331 ਵਾਲੇ ਬਲਾਕ ਵਿੱਚ ਸੀਵਰੇਜ ਸਿਸਟਮ ਬੰਦ ਹੋ ਜਾਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਚਲਾ ਗਿਆ ਹੈ| ਜਿਸ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਲਾਕੇ ਦੇ ਵਸਨੀਕ ਜਸਵਿੰਦਰ ਸਿੰਘ ਨੇ ਦਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਸ ਇਲਾਕੇ ਵਿੱਚ ਸੀਵਰੇਜ ਸਿਸਟਮ ਬੰਦ ਹਨ| ਉਪਰੋਂ ਬਰਸਾਤ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਵੀ ਕਿਸੇ ਪਾਸੇ ਨਹੀਂ ਹੋ ਰਹੀ| ਇਸ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਚਲਾ ਗਿਆ ਹੈ| ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਗੰਦਗੀ ਫੈਲ ਗਈ ਹੈ ਅਤੇ ਕੀਮਤੀ ਸਮਾਨ ਖਰਾਬ ਹੋਣਾ ਸ਼ੁਰੂ ਹੋ ਗਿਆ ਹੈ| ਇਸ ਤੋਂ ਇਲਾਵਾ ਇਸ ਗੰਦੇ ਪਾਣੀ ਤੋਂ ਉਠਦੀ ਬਦਬੂ ਕਾਰਨ ਵੀ ਇਲਾਕਾ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ| ਉਹਨਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ਤੇ ਸੀਵਰੇਜ ਸਿਸਟਮ ਨੂੰ ਠੀਕ ਕੀਤਾ ਜਾਵੇ|

Leave a Reply

Your email address will not be published. Required fields are marked *