ਫੇਜ਼ 2 ਦੇ ਐਚ ਆਈ ਜੀ ਫਲੈਟਾਂ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫੇਜ਼ 2 ਦੇ ਐਚ ਆਈ ਜੀ ਫਲੈਟਾਂ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਐਸ.ਏ.ਐਸ.ਨਗਰ, 14 ਦਸੰਬਰ (ਸ.ਬ.) ਫੇਜ਼ 2 ਦੇ ਐਚ ਆਈ ਜੀ ਫਲੈਟ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ  ਐਚ ਆਈ ਜੀ ਕੰਪਲੈਕਸ ਦੀ ਸਮੁੱਚੀ ਸੰਗਤ ਵੱਲੋਂ ਮਨਾਇਆ ਗਿਆ| ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ| ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੁਹਾਲੀ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ, ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਹਾਜ਼ਰ ਹੋਏ| ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦੱਸੇ ਰਾਹ ਤੇ ਚੱਲਣ ਲਈ ਕਿਹਾ| ਉਹਨਾਂ ਕਿਹਾ ਕਿ ਗੁਰੂ ਸਾਹਿਬ ਇਕ ਮਹਾਨ ਕ੍ਰਾਂਤੀਕਾਰੀ, ਮਹਾਨ ਸੂਰਮੇ, ਮਹਾਨ ਆਗੂ, ਮਹਾਨ ਲੇਖਕ ਸਨ ਅਤੇ ਉਹਨਾਂ ਨੂੰ ਯਾਦ ਕੀਤਿਆਂ ਹੀ ਪਾਪ ਦੂਰ ਹੋ ਜਾਂਦੇ ਹਨ ਅਤੇ ਉਹਨਾਂ ਦੀ ਸ਼ਰਨ ਪੈ ਕੇ ਇਨਸਾਨ ਭਵ-ਸਾਗਰ ਤੋਂ ਤਰ ਜਾਂਦਾ ਹੈ| ਉਪਰੰਤ ਰਾਜਾ ਮੁਹਾਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਦਾ ਇਕ ਇਕ ਪਲ ਸਾਨੂੰ ਸੇਧ ਦੇਣ ਵਾਲਾ ਹੈ ਅਤੇ ਉਹਨਾਂ ਨੇ ਆਪ ਜੀਵਨ ਜੀਅ ਕੇ ਸਾਨੂੰ ਜੀਵਨ ਜੀਣ ਦੀ ਜਾਚ ਸਿਖਾਈ ਹੈ| ਅੰਤ ਵਿਚ ਉਹਨਾਂ ਨੇ ਸੰਗਤਾਂ ਨੂੰ ਵਧਾਈ ਦਿੱਤੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸੰਘਾ, ਮਨਜੋਤ ਭੁੱਲਰ,ਚਰਨਜੀਤ ਕੌਰ, ਬਲਵੰਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ|

Leave a Reply

Your email address will not be published. Required fields are marked *