ਫੇਜ਼ 3 ਬੀ 2 ਦੀ ਮਾਰਕੀਟ ਵਿੱਚ ਭਾਈ ਪਿੰਦਰਪਾਲ ਸਿੰਘ ਦੇ ਕਥਾ ਪ੍ਰਵਾਹ 21 ਨੂੰ

ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਮਾਰਕੀਟ ਵੈਲਫੇਅਰ  ਐਸੋਸੀਏਸ਼ਨ ਫੇਜ਼ 3 ਬੀ 2 ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਮੁਹਾਲੀ, ਕਲਗੀਧਰ ਸੇਵਕ ਜਥਾ ਵਲੋਂ   ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਤੇ 21 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਰਸ਼ਬਦ ਸਮਾਗਮ ਫੇਜ 3 ਬੀ 2 ਦੀ ਮਾਰਕੀਟ ਵਿਚ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ  ਵਾਲੇ, ਭਾਈ ਬਲਵਿੰਦਰ ਸਿੰਘ ਜੀ ਸਾਗਰ , ਭਾਈ ਜਤਿੰਦਰ ਸਿੰਘ ਪ੍ਰਚਾਰਕ  ਕੀਰਤਨ ਅਤੇ ਮਨੋਹਰ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ  ਐਸੋਸੀਏਸ਼ਨ ਦੇ  ਅਹੁਦੇਦਾਰ ਅਸ਼ੋਕ ਬਾਂਸਲ, ਵਰੁਣ ਗੁਪਤਾ, ਹਰਨੇਕ ਸਿੰਘ ਕਟਾਣੀ, ਆਤਮਾ ਰਾਮ ਅਗਰਵਾਲ, ਜੇ ਐਸ ਸੇਠੀ, ਸੁਰਿੰਦਰ ਸਿੰਘ, ਗੁਰਿੰਦਰ ਸਿੰਘ ਰਿੰਕੂ, ਰਾਜੀਵ ਮੱਕੜ, ਤਰਸੇਮ ਲਾਲ ਸ਼ਰਮਾ, ਦਿਨੇਸ਼ ਸਿੰਗਲਾ, ਜਤਿੰਦਰ ਸਿੰਘ, ਵਿਵੇਕ ਸੂਦ, ਸਿਮਰਨਜੀਤ ਸਿੰਘ, ਨੀਰਜ ਭਾਟੀਆ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *