ਫੇਜ਼ 3 ਬੀ 2 ਵਿਖੇ ਕਾਂਗਰਸੀ ਵਰਕਰਾਂ ਨੇ ਪੌਦੇ ਲਗਾਏ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਸਥਾਨਕ ਫੇਜ਼ 3 ਬੀ 2 ਵਿਖੇ ਕਾਂਗਰਸੀ ਵਰਕਰਾਂ ਵਲੋਂ ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਪੌਦੇ ਲਗਾਏ ਗਏ|
ਇਸ ਮੌਕੇ ਸੰਬੋਧਨ ਕਰਦਿਆਂ ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ ਨੇ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਿਆ ਰੱਖਣ ਲਈ ਪੌਦੇ ਲਗਾਏ ਜਾਣੇ ਬਹੁਤ ਜਰੂਰੀ ਹਨ| ਮਨੁੱਖ ਨੂੰ ਜਿਊਣ ਲਈ ਆਕਸੀਜਨ ਦੀ ਲੋੜ ਪੈਂਦੀ ਹੈ ਅਤੇ ਇਹ ਪੌਦੇ ਸਾਨੂੰ ਆਕਸੀਜਨ ਦਿੰਦੇ ਹਨ| ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ|
ਇਸ ਮੌਕੇ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਦੇਵ ਸਿੰਘ ਚੌਹਾਨ, ਨਵਜੋਤ ਸਿੰਘ, ਡੀ ਪੀ ਸ਼ਰਮਾ, ਪ੍ਰੇਮ ਕੁਮਾਰ, ਸ੍ਰੀਮਤੀ ਮੁਨੀਆ ਖਾਨ, ਸ੍ਰੀਮਤੀ ਸੁਮਨ ਸ਼ਰਮਾ, ਮਨਮੋਹਨ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *