ਫੇਜ਼-4 ਦੀ ਰੇਹੜੀ ਮਾਰਕੀਟ ਵਿੱਚ ਨਾਜਾਇਜ ਕਬਜਿਆਂ ਅਤੇ ਗੰਦਗੀ ਦੀ ਭਰਮਾਰ

ਐਸ ਏ ਐਸ ਨਗਰ, 1 ਜੁਲਾਈ (ਸ.ਬ.) ਫੇਜ਼-4 ਦੀ ਰੇਹੜੀ ਮਾਰਕੀਟ ਵਿੱਚ ਇਕ ਪਾਸੇ ਨਜਾਇਜ ਕਬਜਿਆਂ ਦੀ ਭਰਮਾਰ ਹੈ| ਦੂਜੇ ਪਾਸੇ ਇਸ ਮਾਰਕੀਟ ਵਿੱਚ ਥਾਂ ਥਾਂ ਗੰਦਗੀ ਫੈਲੀ ਹੋਈ ਹੈ| ਜਿਸ ਕਾਰਨ ਇਸ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਇਸ ਮਾਰਕੀਟ ਵਿੱਚ ਸਥਿਤ ਦੁਕਾਨਾਂ ਕਰਨ ਵਾਲੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਮੇਜ ਅਤੇ ਹੋਰ ਸਮਾਨ ਰੱਖਕੇ ਨਾਜਾਇਜ ਕਬਜੇ ਕਰ ਰਖੇ ਹਨ| ਜਿਸ ਕਾਰਨ ਇਸ ਮਾਰਕੀਟ ਵਿੱਚ ਲੋਕਾਂ ਦੇ ਲੰਘਣ ਲਈ ਰਸਤਾ ਤੰਗ ਹੋ ਗਿਆ ਹੈ| ਇਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਜੇ ਇਸ ਮਾਰਕੀਟ ਵਿੱਚ ਸਮਾਨ ਖਰੀਦਣ ਵਾਲੇ ਲੋਕਾਂ ਦੀ ਭੀੜ ਹੋ ਜਾਵੇ ਤਾਂ ਹੋਰ ਵੀ ਮਾੜਾ ਹਾਲ ਹੋ ਜਾਂਦਾ ਹੈ| ਲੋਕ ਰਸਤਾ ਤੰਗ ਹੋਣ ਕਾਰਨ ਇਕ ਦੂਜੇ ਵਿੱਚ ਵਜਦੇ ਫਿਰਦੇ ਹਨ| ਜੇ ਕੋਈ ਵਿਅਕਤੀ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਪਏ ਸਮਾਨ ਨਾਲ ਟਕਰਾਅ ਜਾਂਦਾ ਹੈ ਤਾਂ ਇਹ ਦੁਕਾਨਦਾਰ ਉਸ ਨਾਲ ਝਗੜਾ ਕਰਦੇ ਹਨ| ਇਸ ਤਰ੍ਹਾਂ ਲੱਗਦਾ ਹੈ ਕਿ ਇਸ ਮਾਰਕੀਟ ਵਿੱਚ ਨਾਜਾਇਜ ਕਬਜਾ ਕਰਨ ਵਾਲੇ ਦੁਕਾਨਦਾਰਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਡਰ ਭੈਅ ਨਾ ਹੋਵੇ|
ਇਕ ਪਾਸੇ ਨਗਰ ਨਿਗਮ ਵੱਲੋਂ ਸਵੱਛ ਭਾਰਤ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਮਾਰਕੀਟ ਵਿੱਚ ਫੈਲੀ ਗੰਦਗੀ ਸਵੱਛ ਭਾਰਤ ਮੁਹਿੰਮ ਦਾ ਮੂੰਹ ਚਿੜਾ ਰਹੀ ਹੈ| ਇਸ ਤਰ੍ਹਾਂ ਲੱਗਦਾ ਹੈ ਕਿ ਸਵੱਛ ਭਾਰਤ ਮੁਹਿੰਮ ਇਸ ਮਾਰਕੀਟ ਦੇ ਨੇੜਿਓਂ ਵੀ ਨਹੀਂ ਲੰਘੀ|
ਇਸੇ ਤਰ੍ਹਾਂ ਇਸ ਮਾਰਕੀਟ ਵਿੱਚ ਹਰ ਪਾਸੇ ਗੰਦਗੀ ਦੀ ਭਰਮਾਰ ਹੈ| ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਇਸ ਮਾਰਕੀਟ ਵਿੱਚ ਫੈਲੀ  ਗੰਦਗੀ ਵਿੱਚੋਂ ਬਦਬੂ ਵੀ ਬਹੁਤ ਉਠਦੀ ਹੈ| ਬਰਸਾਤ ਦੇ ਦਿਨਾਂ ਵਿੱਚ ਤਾਂ ਇਸ ਮਾਰਕੀਟ ਦਾ ਹੋਰ ਵੀ ਬੁਰਾ ਹਾਲ ਹੋ ਜਾਂਦਾ ਹੈ|
ਇਲਾਕਾ ਵਾਸੀਆਂ ਨੇ ਮੰਗ ਕੀਤੀ  ਹੈ ਕਿ ਇਸ ਮਾਰਕੀਟ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ ਕਬਜੇ ਹਟਾਏ ਜਾਣ ਅਤੇ ਮਾਰਕੀਟ ਵਿੱਚ ਫੈਲੀ ਗੰਦਗੀ ਨੂੰ ਚੁਕਵਾਇਆ ਜਾਵੇ|

Leave a Reply

Your email address will not be published. Required fields are marked *