ਫੇਜ਼-4 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ
ਐਸ.ਏ.ਐਸ ਨਗਰ, 4 ਜਨਵਰੀ (ਸ.ਬ.) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਫੇਜ਼-4 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਇਸ ਕੈਂਪ ਵਿੱਚ 37 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਕੈਂਪ ਦਾ ਰਸਮੀ ਉਦਘਾਟਨ ਸਾਬਕਾ ਕੌਂਸਲਡਰ ਸ੍ਰ ਗੁਰਮੁਖ ਸਿੰਘ ਸੋਹਲ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏੇੇਸ਼ਨ ਦੇ ਪ੍ਰਧਾਨ ਸ੍ਰ ਹਰਭਜਨ ਸਿੰਘ ਵਲੋਂ ਕੀਤਾ ਗਿਆ।
ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ 30 ਸੈਂਪਲ ਮਿਆਰ ਅਨੁਸਾਰ ਸਨ ਜਦਕਿ 7 ਸੈਂਪਲਾਂ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਅਤੇ ਹੋਰ ਕੋਈ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ, ਸਟਾਰਚ ਚੈੱਕ ਕੀਤਾ ਗਿਆ ਜਿਸ ਦੀ ਰਿਪੋਰਟ ਨਿੱਲ ਪਾਈ ਗਈ।
ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਦੁੱਧ ਖਪਤਕਾਰ ਦਿਆਲ ਸਿੰਘ, ਮਦਨਜੀਤ ਸਿੰਘ, ਅਵੀਨਾਸ਼ ਸਿੰਘ, ਆਰ ਡੀ ਗੁਪਤਾ, ਬੀ ਪੀ ਪਾਠਕ, ਕੇ ਕੇ ਖੰਨਾ, ਪਰਮਿੰਦਰ ਸਿੰਘ ਬੰਟੀ, ਜਤਿੰਦਰ ਸਿੰਘ ਬੱਬੂ, ਸ੍ਰ ਅਮਰਜੀਤ ਸਿੰਘ ਜੌਲੀ, ਜੇ ਐਸ ਵਿਰਕ ਅਤੇ ਦਫਤਰੀ ਅਮਲਾ ਗੁਰਦੀਪ ਸਿੰਘ, ਹਰਦੇਵ ਸਿੰਘ ਵੀ ਮੌਜ਼ੂਦ ਸਨ।