ਫੇਜ਼-4 ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ


ਐਸ.ਏ.ਐਸ ਨਗਰ, 6 ਜਨਵਰੀ (ਸ.ਬ.) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਫੇਜ਼-4 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਫੇਜ਼ 4 ਦੀ ਸਾਬਕਾ ਕੌਂਸਲਰ ਕੁਲਦੀਪ ਕੌਰ ਕੰਗ ਵਲੋਂ ਕੀਤੀ ਗਈ। ਇਸ ਕੈਂਪ ਦੌਰਾਨ 39 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ, ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ।
ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ 35 ਸੈਂਪਲ ਮਿਆਰਾਂ ਅਨੁਸਾਰ ਸਨ ਜਦਕਿ 4 ਸੈਂਪਲਾਂ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਅਤੇ ਹੋਰ ਕੋਈ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ, ਸਟਾਰਚ ਚੈਕ ਕੀਤਾ ਗਿਆ ਜਿਸ ਦੀ ਰਿਪੋਰਟ ਨਿੱਲ ਪਾਈ ਗਈ।
ਉਹਨਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣ ਲਈ ਇਹ ਕੈਂਪ ਲਗਾਏ ਜਾਂਦੇ ਹਨ।
ਇਸ ਮੌਕੇ ਦੁੱਧ ਖਪਤਕਾਰ ਪਰਮਜੀਤ ਕੌਰ, ਰੀਤ, ਅਮਰਜੀਤ ਸਿੰਘ ਅਤੇ ਦਫਤਰੀ ਅਮਲਾ ਡੇਅਰੀ ਵਿਕਾਸ ਇੰਸਪੈਕਟਰ ਮਨਮੋਹਨ ਸਿੰਘ, ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ, ਬਲਜਿੰਦਰ ਰੰਧਾਵਾ, ਹਰਦੇਵ ਸਿੰਘ ਮੌਜ਼ੂਦ ਸਨ।

Leave a Reply

Your email address will not be published. Required fields are marked *