ਫੇਜ਼-5 ਦੇ ਸਰਕਾਰੀ ਸਕੂਲ ਵਿੱਚ ਸਾਇੰਸ ਮੇਲਾ ਲਗਾਇਆ

ਐਸ. ਏ. ਐਸ. ਨਗਰ, 9 ਅਗਸਤ (ਸ.ਬ.) ਮੁਹਾਲੀ ਦੇ ਫੇਜ਼-5 ਵਿਖੇ ਸਰਕਾਰੀ ਹਾਈ ਸਕੂਲ ਵਿੱਚ ਸਾਇੰਸ ਮੇਲਾ ਲਗਾਇਆ ਗਿਆ, ਜਿਸ ਵਿੱਚ ਬੱਚਿਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਸਾਇੰਸ ਨਾਲ ਸੰਬੰਧਿਤ ਪ੍ਰੋਜੈਕਟ ਤਿਆਰ ਕੀਤੇ ਗਏ ਅਤੇ ਆਏ ਹੋਏ ਮਹਿਮਾਨਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਰਪਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਸਮੇਂ ਸਮੇਂ ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ| ਜਿਨ੍ਹਾਂ ਵਿੱਚ ਬੱਚਿਆਂ ਨੂੰ ਸਾਇੰਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ| ਇਸ ਮੌਕੇ ਆਰ ਪੀ ਸ਼ਰਮਾ, ਫੇਜ਼-5 ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ, ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਧਾਵਾ ਸਿੰਘ ਅਤੇ ਸਾਬਕਾ ਕੌਸਲਰ ਅਲਬੇਲ ਸਿੰਘ ਸਿਆਣ ਹਾਜਿਰ ਸਨ| ਕੌਂਸਲਰ ਅਰੁਣ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ| ਇਸ ਮੌਕੇ ਸਕੂਲ ਦੇ ਸਾਇੰਸ ਅਧਿਆਪਕ ਕਮਲਜੀਤ ਕੌਰ ਸਮੇਤ ਸਕੂਲ ਦਾ ਸਾਰਾ ਸਟਾਫ ਹਾਜਿਰ ਸੀ|

Leave a Reply

Your email address will not be published. Required fields are marked *