ਫੇਜ਼-5 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ


ਐਸ.ਏ.ਐਸ ਨਗਰ, 5 ਜਨਵਰੀ (ਸ.ਬ.) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਫੇਜ਼-5 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਇਸ ਕੈਂਪ ਵਿੱਚ 30 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਕੈਂਪ ਦੀ ਰਸਮੀ ਸ਼ੁਰੂਆਤ ਸਾਬਕਾ ਕੌਂਸਲਰ ਸ੍ਰੀ ਅਰੁਣ ਕੁਮਾਰ ਸ਼ਰਮਾ ਵਲੋਂ ੰਕੀਤੀ ਗਈ।
ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ 26 ਸੈਂਪਲ ਮਿਆਰ ਅਨੁਸਾਰ ਸਨ ਜਦਕਿ 4 ਸੈਂਪਲਾਂ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਅਤੇ ਹੋਰ ਕੋਈ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ, ਸਟਾਰਚ ਚੈੱਕ ਕੀਤਾ ਗਿਆ ਜਿਸ ਦੀ ਰਿਪੋਰਟ ਨਿੱਲ ਪਾਈ ਗਈ।
ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਦੁੱਧ ਖਪਤਕਾਰ ਰਾਧਿਕਾ, ਮੀਨਾ, ਰਜਿੰਦਰ ਕੁਮਾਰ, ਪਰਮਜੀਤ ਸਿੰਘ, ਪਰਸਨ ਸਿੰਘ, ਪੂਜਾ, ਅਨੁਪਮਾ ਸ਼ਰਮਾ, ਨੇਹਾ ਅਰੋੜਾ, ਟਿੰਕੂ ਜੈਨ, ਅਸ਼ਵਨੀ, ਮੋਹਨਬੀਰ ਸਿੰਘ, ਪਿ੍ਰੰਸ ਅਤੇ ਦਫਤਰੀ ਅਮਲਾ ਇੰਸਪੈਕਟਰ ਮਨਮੋਹਨ ਸਿੰਘ, ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ ਵੀ ਮੌਜ਼ੂਦ ਸਨ।

Leave a Reply

Your email address will not be published. Required fields are marked *