ਫੇਜ਼ 9 ਵਿੱਚ ਦਰਖੱਤਾਂ ਦੀ ਛੰਗਾਈ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਸਥਾਨਕ ਫੇਜ਼ 9 ਵਿੱਚ ਦਰਖਤਾਂ ਦੀ ਛੰਗਾਈ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ| ਇਸ ਮੌਕੇ ਲੱਡੂ ਵੰਡ ਕੇ ਕੰਮ ਦੀ ਸ਼ੁਰੂਆਤ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਫੇਜ਼ 9 ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰੀ ਅਨਿਲ ਕੁਮਾਰ ਆਨੰਦ ਨੇ ਕਿਹਾ ਕਿ ਪੰਜਾਬ ਦੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵਲੋਂ ਆਪਣੇ ਅਖਤਿਆਰੀ ਕੋਟੇ ਵਿੱਚ ਫੰਡ ਜਾਰੀ ਕਰਕੇ ਮੰਗਵਾਈਆਂ ਇਹਨਾਂ ਛੰਗਾਈ ਮਸ਼ੀਨਾਂ ਨਾਲ ਸਹੀ ਤਰੀਕੇ ਨਾਲ ਕੰਮ ਹੋ ਰਿਹਾ ਹੈ| ਉਹਨਾਂ ਕਿਹਾ ਕਿ ਇਹਨਾਂ ਮਸ਼ੀਨਾਂ ਦੀ ਸਹਾਇਤਾ ਨਾਲ ਅੱਜ ਫੇਜ਼ 9 ਵਿੱਚ ਦਰਖਤਾਂ ਦੀ ਛੰਗਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜੋ ਕਿ ਭਲਕੇ ਵੀ ਜਾਰੀ ਰਹੇਗਾ|
ਇਸ ਮੌਕੇ ਕਮਲਪ੍ਰੀਤ ਸਿੰਘ ਬਨੀ, ਰਾਕੇਸ਼ ਕੁਮਾਰ, ਅੰਮ੍ਰਿਤਪਾਲ ਸਿੰਘ ਤੇ ਹੋਰ ਇਲਾਕਾ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *