ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਦਾ ਮੈਲਬੌਰਨ ਪਹੁੰਚਣ ਤੇ ਨਿੱਘਾ ਸਵਾਗਤ

ਮੈਲਬੋਰਨ, 9 ਨਵੰਬਰ (ਸ.ਬ.) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹਮੰਦ ਅੱਜਕੱਲ ਆਸਟ੍ਰੇਲੀਆ ਦੌਰੇ ਤੇ ਹਨ| ਉਹਨਾਂ ਦਾ ਮੈਲਬੌਰਨ ਹਵਾਈ ਅੱਡੇ ਤੇ ਨਿੱਘਾ ਸਵਾਗਤ ਕੀਤਾ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰ. ਉਪੇਂਦਰ ਸਿੰਘ ਸੇਖੋ ਨੇ ਕਿਹਾ ਕਿ ਭਾਈ ਲਾਲੋ ਸਮਾਜ ਸੇਵਾ ਸੰਸਥਾ ਵੱਲੋਂ ਚੇਅਰਮੈਨ ਡਾਕਟਰ ਹਰਜਿੰਦਰ ਸਿੰਘ ਨੇ ਇੱਕ ਘਰੇਲੂ ਸਮਾਗਮ ਦੌਰਾਨ ਸ੍ਰ. ਪੀਰਮੁਹਮੰਦ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਦਾ ਸਨਮਾਨ ਕੀਤਾ| ਇਸ ਮੌਕੇ ਸਾਬਕਾ ਮੁੱਖ ਖੇਤੀਬਾੜੀ ਅਫਸਰ ਡਾਕਟਰ ਗੁਰਚਰਨ ਸਿੰਘ ਰਾਜਾਜੰਗ ਅਤੇ ਬੀਬਾ ਸੁਰਪ੍ਰੀਤ ਕੌਰ ਸੇਖੋ ਤੋ ਇਲਾਵਾ ਕਈ ਹੋਰ ਸ਼ਖਸੀਅਤਾਂ ਹਾਜਰ ਸਨ|

Leave a Reply

Your email address will not be published. Required fields are marked *