ਫੈਮਿਲੀ ਕੋਰਟ ਬਣਾਉਣ ਦੇ ਵਿਰੋਧ ਵਿੱਚ ਵਕੀਲਾਂ ਵਲੋਂ ਹੜਤਾਲ ਅਤੇ ਧਰਨਾ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਸਥਾਨਕ ਕੋਰਟ ਕੰਪਲੈਕਸ ਵਿੱਚ ਵਕੀਲਾਂ ਵਲੋਂ ਜਿਲਾ ਬਾਰ ਐਸੋਸੀਏਸ਼ਨ ਦੇ ਸੱਦੇ ਤੇ ਫੈਮਿਲੀ ਕੋਰਟ ਬਣਾਉਣ ਦੇ ਵਿਰੋਧ ਵਿੱਚ ਕੰਮ ਬੰਦ ਕਰਕੇ ਧਰਨਾ ਦਿਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਫੈਮਿਲੀ ਕੋਰਟ ਦੀ ਸਥਾਪਨਾਂ ਨਾਲ ਅਦਾਲਤੀ ਵਕੀਲਾਂ ਅਤੇ ਹੋਰ ਕਰਮਚਾਰੀਆਂ ਦਾ ਕੰਮ ਕਾਰ ਠੱਪ ਹੋ ਜਾਵੇਗਾ| ਉਹਨਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਜਿਲਾ ਬਾਰ ਐਸੋਸੀਏਸ਼ਨਾਂ ਵਲੋਂ 2 ਫਰਵਰੀ ਨੂੰ ਜਲੰਧਰ ਵਿਖੇ ਮੀਟਿੰਗ ਕਰਕੇ ਫੈਮਿਲੀ ਕੋਰਟ ਦੀ ਸਥਾਪਨਾ ਦਾ ਵਿਰੋਧ ਕੀਤਾ ਜਾਵੇਗਾ|
ਉਹਨਾਂ ਮੰਗ ਕੀਤੀ ਕਿ ਪੰਜਾਬ ਵਿੱਚ ਫੈਮਿਲੀ ਕੋਰਟ ਬਣਾਉਣ ਦਾ ਫੈਸਲਾ ਵਾਪਸ ਲਿਆ ਜਾਵੇ|

Leave a Reply

Your email address will not be published. Required fields are marked *