ਬਜੁਰਗ ਸਾਡੇ ਸਮਾਜ ਦਾ ਸਰਮਾਇਆ : ਕੁਲਵੰਤ ਸਿੰਘ

ਐਸ. ਏ. ਐਸ. ਨਗਰ, 25 ਅਕਤੂਬਰ (ਸ.ਬ.) ਬਜੁਰਗ ਕਿਸੇ ਵੀ ਸਮਾਜ ਦਾ ਸਰਮਾਇਆ ਹੁੰਦੇ ਹਨ ਅਤੇ ਉਹਨਾਂ ਦੇ ਤਜਰਬੇ ਸਮਾਜ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ | ਇਹ ਗੱਲ ਮਿਉਂਸਪਲ ਕਾਰਪੋਰੇਸ਼ਨ ਐਸ. ਏ. ਐਸ. ਨਗਰ ਦੇ ਮੇਅਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਫੇਜ਼-6 ਵਿੱਚ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਕਰਵਾਏ ਇੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਆਖੀ| ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਰਹਿੰਦੇ ਬਜੁਰਗਾਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆਂ ਕਰਵਾਉਣ ਲਈ ਪਹਿਲ ਦੇ ਆਧਾਰ ਤੇ ਕਾਰਵਾਈ ਕੀਤੀ ਜਾਂਦੀ ਹੈ|
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਸੁਲੱਖਣ ਸਿੰਘ ਲਾਲੀ ਅਤੇ ਜਨਰਲ ਸੱਕਤਰ ਸ੍ਰ. ਰਘਵੀਰ ਸਿੰਘ ਨੇ ਮੇਅਰ ਦਾ ਸੁਆਗਤ ਕਰਦਿਆਂ ਸੀਨੀਅਰ ਸੀਟੀਜਨਾਂ ਨੂੰ ਦਰਪੇਸ਼ ਮਸਲਿਆਂ ਬਾਰੇ ਜਾਣਕਾਰੀ ਦਿੱਤੀ ਜਿਸਤੇ ਮੇਅਰ ਨੇ ਤੁਰੰਤ ਕਾਰਵਾਈ ਯੀਕਨੀ ਕਰਨ ਦਾ ਭਰੋਸਾ ਦਿੱਤਾ| ਇਸ ਮੌਕੇ ਕੌਂਸਲਰ ਸ੍ਰੀ ਆਰ ਪੀ ਸ਼ਰਮਾ ਅਤੇ ਹੋਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *