ਬਟਾਲਾ ਨੇੜੇ ਪਿੰਡ ਮਰੜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ

ਗੁਰਦਾਸਪੁਰ: ਬਟਾਲਾ ਨੇੜੇ ਪਿੰਡ ਮਰੜ ਵਿੱਚ ਇੱਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ , ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗਏ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਿਵੇਂ ਹੀ ਇਹ ਖ਼ਬਰ ਫੈਲੀ ਤਾਂ ਸੰਗਤ ਵਿੱਚ ਰੋਸ ਦੀ ਲਹਿਰ ਪੈਦਾ ਹੋ ਗਈ। ਪੁਲਿਸ ਅਧਿਕਾਰਿਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰੇ ਦੇ ਗ੍ਰੰਥੀ ਨੇ ਦੱਸਿਆ ਕਿ ਘਟਨਾ ਸਵੇਰੇ 9 ਵਜੇ ਤੋਂ ਲੈ ਕੇ 10 ਵਜੇ ਵਿਚਕਾਰ ਹੋਈ ਹੈ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪਿੰਡ ਦੀਆਂ ਕੁਝ ਔਰਤਾਂ ਸੁਖਮਨੀ ਸਾਹਿਬ ਦਾ ਪਾਠ ਕਰਨ ਲਈ ਪਹੁੰਚੀਆਂ ਤਾਂ ਉਨ੍ਹਾ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਤੋਂ ਲੈ ਕੇ 28 ਅੰਗਾਂ ਦੀ ਬੇਅਦਬੀ ਕੀਤੀ ਗਈ ਹੈ। ਮੌਕੇ ‘ਤੇ ਪਹੁੰਚੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੰਦੀਆਂ ਕਿਹਾ ਕਿ ਜੇਕਰ ਜਲਦੀ ਹੀ ਬੇਅਦਬੀ ਦੇ ਮੁਲਜ਼ਮਾਂ ਨੂੰ ਨਾ ਫੜਿਆ ਗਿਆ ਤਾਂ ਉਹ ਸੜਕਾਂ ‘ਤੇ ਉਤਰਨਗੇ।

ਪੁਲਿਸ ਵੱਲੋਂ ਵੀ ਪਿੰਡ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮੌਕੇ ‘ਤੇ ਪੁੱਜੇ ਐਸ.ਐਸ.ਪੀ. ਡੀ.ਐਸ.ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

Leave a Reply

Your email address will not be published. Required fields are marked *