ਬਟਾਲਾ ਵਿੱਚ ਸੜਕ ਕੰਢੇ ਲਿਫ਼ਾਫ਼ੇ ਵਿੱਚ ਮਿਲਿਆ ਭਰੂਣ

ਬਟਾਲਾ, 30 ਜਨਵਰੀ (ਸ.ਬ.) ਬਟਾਲਾ ਦੇ ਖਜੂਰੀ ਗੇਟ ਮੁਹੱਲੇ ਵਿੱਚ ਅੱਜ ਸਵੇਰੇ ਉਸ ਵੇਲੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਸੜਕ ਕੰਢੇ ਇਕ ਲਿਫ਼ਾਫ਼ੇ ਵਿੱਚ ਸੁੱਟਿਆ ਹੋਇਆ ਬੱਚੇ ਦਾ ਭਰੂਣ ਬਰਾਮਦ ਕੀਤਾ ਗਿਆ।

ਜਾਣਕਾਰੀ ਮੁਤਾਬਕ ਇਸ ਘਟਨਾ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲੀਸ ਨੂੰ ਦਿੱਤੀ ਗਈ ਸੀ। ਮੌਕੇ ਤੇ ਪਹੁੰਚੀ ਪੁਲੀਸ ਨੇ ਬੱਚੇ ਦੇ ਭਰੂਣ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਸਿਟੀ ਪੁਲੀਸ ਥਾਣੇ ਦੇ ਇੰਚਾਰਜ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਬਾਰੇ ਗੱਲ ਕਰਦਿਆਂ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਸੰਜੀਵ ਭੱਲਾ ਨੇ ਕਿਹਾ ਕਿ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਅੱਜ ਦੇ ਜ਼ਮਾਨੇ ਵਿੱਚ ਵੀ ਕੁੱਝ ਲੋਕ ਇਸ ਗੱਲ ਨੂੰ ਸਮਝਣ ਲਈ ਤਿਆਰ ਨਹੀਂ ਹੋ ਰਹੇ ਕਿ ਭਰੂਣ ਹੱਤਿਆ ਕਰਨਾ ਕਿੰਨਾ ਵੱਡਾ ਪਾਪ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਕੰਮ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *