ਬਠਿੰਡਾ ਦਿਹਾਤੀ ਵਿੱਚ ਪਿੰਡ ਜੈ ਸਿੰਘ ਵਾਲਾ ਦੇ ਦਰਜਨ ਤੋਂ ਵੱਧ ਪਰਿਵਾਰ ਆਪ ਵਿੱਚ ਸ਼ਾਮਿਲ

ਬਠਿੰਡਾ, 17 ਅਗਸਤ (ਸਿਵੀਆਂ) ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਜੈ ਸਿੰਘ ਵਾਲਾ ਅਤੇ ਪਿੰਡ ਗੁਲਾਬਗੜ੍ਹ ਦਾ ਦੌਰਾ ਕੀਤਾ| ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਗਿਆ| ਇਸ ਮੌਕੇ ਉਨ੍ਹਾਂ ਪਿੰਡ ਜੈ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਇੱਕ ਦੁਕਾਨ ਵਿੱਚ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨੂੰ ਆਪਣੇ ਵੱਲੋਂ ਨਿੱਜੀ ਸਹਾਇਤਾ ਦਿੱਤੀ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਾਲੀ ਸਹਾਇਤਾ ਦਿਵਾਉਣ ਦਾ ਭਰੋਸਾ ਦਿੱਤਾ|
ਇਸ ਮੌਕੇ ਪ੍ਰੋ. ਰੁਪਿੰਦਰ ਕੌਰ ਰੂਬੀ ਦੇ ਕੰਮਾਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਿੰਡ ਜੈ ਸਿੰਘ ਵਾਲਾ ਤੋਂ ਇੱਕ ਦਰਜ਼ਨ ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜੇ| ਇਹਨਾਂ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਹੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਲੀਆਂ ਤਾਨਾਸ਼ਾਹ ਹਕੂਮਤਾਂ ਦਾ ਨਾਸ਼ ਕਰਕੇ ਹਰ ਇੱਕ ਆਮ ਨਾਗਰਿਕ ਨੂੰ ਆਪਣੇ ਜਮਹੂਰੀ ਹੱਕ ਦਿਵਾਉਣ ਲਈ ਹੋਇਆ ਹੈ ਅਤੇ ਰੋਜ਼ਾਨਾ ਹੀ ਸੈਂਕੜੇ ਸੰਘਰਸ਼ੀ ਲੋਕ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ| 
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਗੱਲ ਤੇ ਖਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ਆਪਣੀ            ਜਿੰਮੇਵਾਰੀ ਤੋਂ ਭੱਜ ਰਹੀ ਹੈ| ਸਰਕਾਰ ਵਲੋਂ ਵਿਧਾਇਕਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਨਹੀਂ ਦਿੱਤਾ ਜਾ ਰਿਹਾ ਅਤੇ ਕਦੇ ਖਾਦਾਂ ਦੀ ਸਬਸਿਡੀ ਖਤਮ ਕਰਨ ਕਦੇ ਮੁਫਤ ਬਿਜਲੀ ਦੀ ਸਹੂਲੀਅਤ ਬੰਦ ਕਰਨ ਅਤੇ ਕਦੇ ਵੱਖ ਵੱਖ ਵਿਭਾਗਾਂ ਦੀਆਂ ਹਜ਼ਾਰਾਂ ਆਸਾਮੀਆਂ ਖਤਮ ਕਰਨ ਫੈਸਲੇ ਕਰਕੇ ਇਹ ਸਰਕਾਰ ਆਪਣੇ ਪਤਨ ਵੱਲ ਵੱਧ ਰਹੀ ਹੈ| ਉਹਨਾਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਲੋਕ ਸਰਕਾਰ ਨੂੰ ਇਸਦਾ ਜਵਾਬ ਦੇਣਗੇ ਅਤੇ ਲੋਕਾਂ ਲਈ ਹੱਕ ਸੱਚ ਦੀ ਲੜਾਈ ਲੜਨ ਵਾਲੀ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆ ਕੇ ਦਿੱਲੀ ਦੀ ਤਰ੍ਹਾਂ ਪੰਜਾਬ ਨੂੰ ਖੁਸ਼ਹਾਲ ਪੰਜਾਬ                   ਬਣਾਏਗੀ|
ਇਸ ਮੌਕੇ ਪਿੰਡ ਜੈ ਸਿੰਘ ਵਾਲਾ ਲਖਵੀਰ ਸਿੰਘ, ਸੰਦੀਪ ਸਿੰਘ, ਹਰਜੀਤ ਸਿੰਘ ਕਾਲੀ, ਸਰਬੱਤ ਰੰਧਾਵਾ, ਕੁਲਦੀਪ ਸਿੰਘ ਗੁਲਾਬਗੜ੍ਹ, ਨੇਤਾ ਸਿੰਘ, ਬਲਵਿੰਦਰ ਸਿੰਘ ਜੋਧਪੁਰ ਅਤੇ ਬਿੰਦਰ ਸਿੰਘ ਜੋਧਪੁਰ ਰੋਮਾਣਾ ਤੋਂ ਇਲਾਵਾ ਸਮੂਹ ਅਹੁਦੇਦਾਰ ਹਾਜ਼ਿਰ ਸਨ|

Leave a Reply

Your email address will not be published. Required fields are marked *