ਬਨੂੜ ਥਾਣੇ ਵਿੱਚ ਲਗਾਏ 50 ਛਾਂਦਾਰ ਬੂਟੇ

ਬਨੂੜ, 8 ਅਗਸਤ (ਅਭਿਸ਼ੇਕ ਸੂਦ) ਬਨੂੜ ਥਾਣੇ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ 50 ਛਾਂ ਦਾਰ ਬੂਟੇ ਲਗਾਏ ਗਏ| ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਬਨੂੜ ਥਾਣੇ ਦੇ ਆਲ਼ੇ ਦੁਆਲੇ 50 ਦੇ ਕਰੀਬ ਛਾ ਦਾਰ ਬੂਟੇ ਲਗਾਏ ਗਏ ਹਨ| ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਇਸ ਮਿਸ਼ਨ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਅਤੇ ਸ਼ੁੱਧ ਹਵਾ ਮਿਲ ਸਕੇ| ਵੱਧ ਤੋ ਵੱਧ ਬੂਟੇ ਲਗਾਉਣ ਨਾਲ ਵਾਤਾਵਰਨ ਸਾਫ਼ ਰਹੇਗਾ| ਇਸ ਮੌਕੇ ਏ ਐਸ ਆਈ ਜਸਵਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਮੌਜੂਦ ਸੀ|

Leave a Reply

Your email address will not be published. Required fields are marked *