ਬਬੀਤਾ ਸ਼ਰਮਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਤੇਜ

ਐਸ.ਏ.ਐਸ.ਨਗਰ, 6 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 17 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਬਬੀਤਾ ਸ਼ਰਮਾ ਵਲੋਂ ਐਸ.ਬੀ.ਆਈ. ਕਾਲੋਨੀ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵਸਨੀਕਾਂ ਨੂੰ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਉਂਦਿਆ ਵੋਟ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸ਼ਹਿਰ ਦਾ ਸਾਰਾ ਵਿਕਾਸ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਨਿਰਪੱਖ ਤਰੀਕੇ ਨਾਲ ਕੀਤਾ ਗਿਆ ਹੈ ਜੋ ਕਿ ਅੱਗੇ ਵੀ ਲਗਾਤਾਰ ਜਾਰੀ ਰਹੇਗਾ।

ਇਸ ਮੌਕੇ ਉਨ੍ਹਾਂ ਦੇ ਨਾਲ ਕੋਸ਼ਲਿਆ ਦੇਵੀ, ਜਸਵਿੰਦਰ ਸ਼ਰਮਾ, ਮਨਮੋਹਨ ਸਿੰਘ, ਅਜੈਬ ਸਿੰਘ, ਰਾਜ ਕੁਮਾਰ ਸ਼ਰਮਾ, ਜੋਗਿੰਦਰ ਪਾਲ ਤੋਖੀ, ਬਦਰੀ ਪ੍ਰਸਾਦ, ਕਮਲੇਸ਼ ਸ਼ਰਮਾ, ਸਤੀਸ਼ ਕੁਮਾਰ, ਮੋਟੂੰ ਕੁਮਾਰ, ਪੰਕਜ ਰਾਜਪੂਤ, ਮੌਂਟੀ ਅਤੇ ਹੋਰ ਵਸਨੀਕ ਮੌਜੂਦ ਸਨ।

Leave a Reply

Your email address will not be published. Required fields are marked *