ਬਬੀਤਾ ਸ਼ਰਮਾ ਵਲੋਂ ਚੋਣ ਪ੍ਰਚਾਰ ਜਾਰੀ
ਐਸ ਏ ਐਸ ਨਗਰ 21 ਜਨਵਰੀ ( ਜਸਵਿੰਦਰ ਸਿੰਘ ) ਮੁਹਾਲੀ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 17 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਬਬੀਤਾ ਸ਼ਰਮਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਬਬੀਤਾ ਸ਼ਰਮਾ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ । ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਸ੍ਰੀ ਜਸਵਿੰਦਰ ਸ਼ਰਮਾ, ਕੌਸ਼ੱਲਿਆ ਦੇਵੀ, ਮਹਿਲਾ ਕਾਂਗਰਸ ਦੀ ਪ੍ਰਧਾਨ ਡਿੰਪਲ ਸੱਭਰਵਾਲ ਸਮੇਤ ਉਨ੍ਹਾਂ ਦੇ ਸਮਰਥਕ ਸ਼ਾਮਲ ਸਨ।