ਬਰਸਾਤ ਨਾਲ ਗਰਮੀ ਤੋਂ ਮਿਲੀ ਰਾਹਤ

ਐਸ.ਏ.ਐਸ. ਨਗਰ, 29 ਮਈ (ਸ.ਬ.) ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਪਦੀ ਗਰਮੀ ਤੋਂ ਪ੍ਰੇਸ਼ਾਨ ਪੰਜਾਬ ਦੇ ਲੋਕਾਂ ਨੂੰ ਅੱਜ ਠੰਢੀਆਂ ਹਵਾਵਾਂ ਅਤੇ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ| ਸਖਤ ਗਰਮੀ ਤੋਂ ਬਾਅਦ ਕਲ੍ਹ ਸ਼ਾਮ ਤੋਂ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚਲ ਰਹੀਆਂ ਸਨ ਅਤੇ ਅੱਜ ਸਵੇਰੇ ਪਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ| 
ਮੌਸਮ ਵਿਭਾਗ ਅਨੁਸਾਰ ਅਗਲੇ 3-4 ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਹੇਗਾ ਅਤੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ  ਹੈ|  ਇਸ ਦੌਰਾਨ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਅਤੇ ਤੇਜ ਹਵਾਵਾਂ ਚਲੀਆਂ| ਇਸ ਦੇ ਨਾਲ ਹੀ ਕਈ ਸੂਬਿਆਂ ਵਿੱਚ ਤੇਜ਼ ਤੂਫਾਨ ਕਾਰਨ ਵੱਡੀ ਗਿਣਤੀ ਵਿੱਚ ਦਰੱਖਤ ਅਤੇ ਬਿਜਲੀ ਦੇ ਖੰਭੇ ਟੁੱਟ ਗਏ ਅਤੇ ਕਈ ਘਰਾਂ ਦੇ ਸ਼ੈਡ ਵੀ ਉੱਡ ਗਏ| ਹਾਲਾਂਕਿ ਇਸ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਬਾਰਿਸ਼ ਦੇ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ|

Leave a Reply

Your email address will not be published. Required fields are marked *